ਸ਼ਹਿਰਾਂਪੰਜਾਬਮੋਹਾਲੀ ਮੋਹਾਲੀ ’ਚ ਨਾਕਿਆਂ ਦੀ ਜਾਂਚ ਲਈ ਪਹੁੰਚੇ ਡੀਜੀਪੀ ਯਾਦਵ/ ਗੈਂਗਸਟਰਾਂ ਤੇ ਸਮਾਜ ਵਿਰੋਧੀਆਂ ਨੂੰ ਦਿੱਤੀ ਸਖਤ ਚਿਤਾਵਨੀ By admin - January 30, 2026 0 4 Facebook Twitter Pinterest WhatsApp ਬੀਤੇ ਕੱਲ ਮੋਹਾਲੀ ਦੇ ਐਸਐਸਪੀ ਦਫਤਰ ਬਾਹਰ ਹੋਏ ਕਤਲ ਕਾਂਡ ਤੋਂ ਬਾਅਦ ਮੋਹਾਲੀ ਪੁਲਿਸ ਅਲਰਟ ਮੋੜ ਤੇ ਨਜ਼ਰ ਆ ਰਹੀ ਹੈ, ਜਿਸ ਨੂੰ ਲੈ ਕੇ ਡੀਜੀਪੀ ਪੰਜਾਬ ਗੌਰਵ ਯਾਦਵ ਅੱਜ ਖੁਦ ਮੋਹਾਲੀ ਦੀ ਸੜਕਾਂ ਤੇ ਪੁਲਿਸ ਵੱਲੋਂ ਲਗਾਏ ਗਏ ਵਿਸ਼ੇਸ਼ ਨਾਕਿਆਂ ਦੀ ਸਰਪ੍ਰਾਈਜ਼ ਚੈਕਿੰਗ ਤੇ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰਵਾਦ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਲਾਗਾਤਰ ਸਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਤੋੜਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।