ਕਪੂਰਥਲਾ ’ਚ ਘਰ ਅੰਦਰ ਚਰਚ ਦਾ ਮੁੱਦਾ ਗਰਮਾਇਆ/ ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਕੋਲ ਕੀਤੀ ਸ਼ਿਕਾਇਤ/ ਆਵਾਜ਼ ਪ੍ਰਦੂਸ਼ਣ ਫੈਲਾਉਣ ਦੇ ਲਾਏ ਇਲਜ਼ਾਮ

0
3

ਕਪੂਰਥਲਾ ਅਧੀਨ ਆਉਂਦੇ ਸੁਲਤਾਨਪੁਰ ਲੋਧੀ ਦੇ ਮੁਹੱਲਾ ਪੁਰੀਆ ਅੰਦਰ ਰਿਹਾਇਸ਼ੀ ਇਲਾਕੇ ਵਿਚ ਚਰਚ ਖੋਲ੍ਹਣ ਦਾ ਮੁੱਦਾ ਗਰਮਾ ਗਿਆ ਹੈ। ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਕੋਲ ਸ਼ਿਕਾਇਤ ਦੇ ਕੇ ਕਾਰਵਾਈ ਮੰਗੀ ਹੈ।  ਪੁਰੀਆਂ ਮਹੱਲਾ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਕੁਮਾਰ ਪੁਰੀ ਦੀ ਅਗਵਾਈ ਹੇਠ ਇੱਕ ਵਫਦ ਨੇ ਐਸਡੀਐਮ ਸੁਲਤਾਨਪੁਰ ਲੋਧੀ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਚਰਚ ਵਿਚ ਉੱਚੀ ਆਵਾਜ਼ ਵਿਚ ਲਾਊਡ ਸਪੀਕਰ ਚਲਾਏ ਜਾਂਦੇ ਨੇ, ਜਿਸ ਕਾਰਨ ਬੱਚਿਆਂ ਦੇ ਬਿਮਾਰਾਂ ਨੂੰ ਦਿੱਕਤ ਪੇਸ਼ ਆਉਂਦੀ ਹੈ। ਸਥਾਨਕ ਵਾਸੀਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਛੇਤੀ ਕਾਰਵਾਈ ਨਾ ਕੀਤੀ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਵਫਦ ਨੇ ਦੱਸਿਆ ਕਿ ਰਿਹਾਇਸ਼ੀ ਇਲਾਕੇ ਵਿੱਚ ਘਰ ਅੰਦਰ Antion Church ਦੇ ਨਾਂ ’ਤੇ ਧਾਰਮਿਕ ਗਤੀਵਿਧੀਆਂ ਚਲ ਰਹੀਆਂ ਹਨ, ਜਿੱਥੇ ਲਾਊਡ ਸਪੀਕਰਾਂ ਦੀ ਉੱਚੀ ਆਵਾਜ਼ ਕਾਰਨ Noise Pollution ਫੈਲ ਰਿਹਾ ਹੈ। ਵਸਨੀਕਾਂ ਅਨੁਸਾਰ ਇਸ ਕਾਰਨ ਬਜ਼ੁਰਗਾਂ, ਬੱਚਿਆਂ ਅਤੇ ਮਰੀਜ਼ਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੋ ਰਹੀ ਹੈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਰਿਹਾਇਸ਼ੀ ਘਰ ਵਿੱਚ ਚਰਚ ਚਲਾਉਣਾ ਅਤੇ ਨਿਰਧਾਰਿਤ ਮਿਆਰਾਂ ਤੋਂ ਵੱਧ ਸ਼ੋਰ ਕਰਨਾ ਕਾਨੂੰਨ ਦੀ ਉਲੰਘਣਾ ਹੈ। ਵਸਨੀਕਾਂ ਨੇ ਮੰਗ ਕੀਤੀ ਹੈ ਕਿ Noise Pollution ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕਰਦਿਆਂ ਲਾਊਡ ਸਪੀਕਰਾਂ ’ਤੇ ਰੋਕ ਲਗਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਦਮ ਚੁੱਕੇ ਜਾਣ। ਮੁਹੱਲਾ ਵਸਨੀਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਵੱਲੋਂ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ। ਹੁਣ ਸਭ ਦੀ ਨਜ਼ਰ ਪ੍ਰਸ਼ਾਸਨ ਦੀ ਅਗਲੀ ਕਾਰਵਾਈ ’ਤੇ ਟਿਕੀ ਹੋਈ ਹੈ।

LEAVE A REPLY

Please enter your comment!
Please enter your name here