ਫਤਹਿਗੜ੍ਹ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ/ ਨਾਕੇਬੰਦੀ ਦੌਰਾਨ 850 ਗੱਡੀਆਂ ਦੀ ਜਾਂਚ/ 400 ਦੇ ਕੱਟੇ ਚੱਲਾਨ, ਕਈ ਵਾਹਨ ਬਾਊਂਡ ਕੀਤੇ

0
2

ਪੰਜਾਬ ਸਰਕਾਰ ਦੀ ਨਸ਼ਿਆਂ ਤੇ ਗੈਂਗਸਟਰਵਾਦ ਖਿਲਾਫ ਵਿੱਢੀ ਮੁਹਿਮ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਵਿਸ਼ੇਸ਼ ਤਲਾਸ਼ੀ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਜੋਤੀ ਸਰੂਪ ਮੋੜ ਫਤਿਹਗੜ੍ਹ ਸਾਹਿਬ ਵਿਖੇ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਨਸ਼ੇ ਦੇ ਸੌਦਾਗਰਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਇਸੇ ਤਹਿਤ ਅੱਜ ਜੋਤੀ ਸਰੂਪ ਮੋੜ ਫਤਿਹਗੜ੍ਹ ਸਾਹਿਬ ਵਿਖੇ ਨਾਕਾਬੰਦੀ ਕਰ ਕੇ 850 ਗੱਡੀਆਂ ਨੂੰ ਚੈੱਕ ਕੀਤਾ ਗਿਆ ਹੈ।
ਨਾਕੇਬੰਦੀ ਦੌਰਾਨ 400 ਗੱਡੀਆਂ ਦੇ ਟਰੈਫਿਕ ਚਲਾਨ ਕੀਤੇ ਗਏ ਹਨ ਅਤੇ ਪੰਜ ਟੂ ਵੀਲਰ ਮੋਟਰਸਾਈਕਲ ਨੂੰ ਕਾਗਜ ਨਾ ਹੋਣ ਦੀ ਸੂਰਤ ਦੇ ਵਿੱਚ ਬੰਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜ਼ਿਲਾ ਪੁਲਿਸ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਦੇ ਲਈ ਵਚਨਬੱਧ ਹੈ। ਜਿਲ੍ਹਾ ਪੁਲਿਸ ਦੇ ਵੱਲੋਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦੇ ਲਈ ਹਮੇਸ਼ਾ ਹੀ ਕਾਰਜ ਕੀਤਾ ਜਾਂਦਾ ਹੈ। ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਅਗਰ ਉਨਾਂ ਦੀ ਨਜ਼ਰ ਦੇ ਵਿੱਚ ਕਿਸੇ ਜਗ੍ਹਾ ਉੱਤੇ ਗੈਰ ਕਾਨੂੰਨੀ ਕਾਰਜ ਚੱਲਦਾ ਹੈ ਜੋ ਪੁਲਿਸ ਦੇ ਧਿਆਨ ਵਿੱਚ ਨਹੀਂ, ਉਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤੇ ਦੱਸਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

LEAVE A REPLY

Please enter your comment!
Please enter your name here