ਲੁਧਿਆਣਾ ਪਹੁੰਚੇ ਕਾਂਗਰਸੀ ਆਗੂਆਂ ਦੀ ਪ੍ਰੈੱਸ ਕਾਨਫਰੰਸ/ ਭੁਪੇਸ਼ ਬਘੇਲ ਸਮੇਤ ਦਿੱਗਜ਼ ਆਗੂ ਰਹੇ ਮੌਜੂਦ/ ਕੇਂਦਰ ਤੇ ਸੂਬਾ ਸਰਕਾਰ ਵੱਲ ਸਾਧੇ ਨਿਸ਼ਾਨੇ

0
4

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅੱਜ ਲੁਧਿਆਣਾ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੇ ਮਹਾਤਮਾ ਗਾਂਧੀ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਸਿੰਘ ਤੋਂ ਇਲਾਵਾ ਪੰਜਾਬ ਪ੍ਰਧਾਨ ਰਾਜਾ ਵੜਿੰਗ ਸਮੇਤ ਦਿੱਗਜ਼ ਆਗੂ ਮੌਜੂਦ ਰਹੇ। ਇਸ ਮੌਕੇ ਮੀਡੀਆ ਨੂੰ ਸੰਬੋਧਨ ਹੁੰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਮਜ਼ਦੂਰਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਿਸ ਪ੍ਰਤੀ ਉਹ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਹਾਤਮਾ ਗਾਂਧੀ ਦੇ ਨਾਮ ਨੂੰ ਜਾਣ ਬੁਝ ਕੇ ਹਟਾਇਆ ਗਿਆ ਹੈ।
ਇਸ ਦੌਰਾਨ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਬਿਆਨ ਤੇ ਬੋਲਦਿਆਂ ਕਿਹਾ ਕਿ ਇਸ ਬਾਰੇ ਉਹੀ ਦੱਸ ਸਕਦੇ ਹਨ ਕਿ ਇੰਨੇ ਸਾਲਾਂ ਬਾਅਦ ਉਨਾਂ ਨੇ ਇਹ ਬਿਆਨ ਕਿਉਂ ਦਿੱਤਾ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੇਂਦਰ ਸਰਕਾਰ ਤੇ ਜਮ ਕੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਸਿਆਸੀ ਦੌਰਾ ਦੱਸਦੇ ਹੋਏ ਕਿਹਾ ਕਿ ਚੋਣਾਂ ਤੋਂ ਕੁਝ ਸਮੇਂ ਪਹਿਲਾਂ ਹੀ ਉਹਨਾਂ ਨੂੰ ਪੰਜਾਬ ਦੀ ਯਾਦ ਕਿਉਂ ਆਈ ਹੈ।
ਉਹਨਾਂ ਨੇ ਕਿਹਾ ਕਿ ਜੇਕਰ ਹੁਣ ਉਹ ਆ ਰਹੇ ਆ ਤਾਂ ਉਹ ਉਹਨਾਂ ਤੋਂ ਮੰਗ ਕਰਦੇ ਹਨ ਕਿ ਪੰਜਾਬ ਨੂੰ ਗੁਰੂ ਰਵਿਦਾਸ ਜੀ ਦੇ ਨਾਮ ਤੇ ਇੱਕ ਇੱਕ ਯੂਨੀਵਰਸਿਟੀ ਦੇਣ ਨਾਲ ਹੀ ਉਹਨਾਂ ਨੇ ਗੁਰੂ ਰਵਿਦਾਸ ਦੇ ਦਿਹਾੜੇ ਨੂੰ ਰਾਸ਼ਟਰੀ ਛੁੱਟੀ ਐਲਾਨਣ ਦਾ ਵੀ ਮੰਗ ਕੀਤਾ ਹੈ। ਇਸ ਦੌਰਾਨ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਬਿਆਨ ਤੇ ਬੋਲਦੇ ਹੋਏ ਕਿਹਾ ਕਿ ਉਹ ਉਹਨਾਂ ਦਾ ਨਿਜੀ ਬਿਆਨ ਹੈ ਅਤੇ ਇਸ ਬਾਰੇ ਉਹੀ ਦੱਸ ਸਕਦੇ ਹਨ।

LEAVE A REPLY

Please enter your comment!
Please enter your name here