ਜਲੰਧਰ ਦੇ ਗੁਰੂ ਰਵੀਦਾਸ ਚੌਂਕ ਦਾ ਉਦਘਾਟਨ/ ਮੰਤਰੀ ਮੋਹਿੰਦਰ ਭਗਤ ਨੇ ਕੀਤਾ ਲੋਕ ਅਰਪਨ/ ਨਵੀਨੀਕਰਨ ਲਈ ਨਗਰ ਨਿਗਮ ਦਾ ਕੀਤਾ ਧੰਨਵਾਦ

0
3

ਜਲੰਧਰ ਦਾ ਗੁਰੂ ਰਵੀਦਾਸ ਚੌਂਕ ਨਵੀਨੀਕਰਨ ਤੋਂ ਬਾਦ ਮੁੜ ਲੋਕ ਅਰਪਨ ਕਰ ਦਿੱਤਾ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਕੀਤਾ ਗਿਆ। ਕੈਬਨਿਟ ਮੰਤਰੀ ਨੇ ਗੁਰੂ ਰਵੀਦਾਸ ਜੀ ਦੇ 649ਵੇਂ ਜਨਮ ਦਿਨ ਮੌਕੇ ਚੌਂਕ ਦੇ ਨਵੀਨੀਕਰਨ ਲਈ ਨਗਰ ਨਿਗਮ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸ਼ਰਧਾਲੂ ਗੁਰੂ ਰਵੀਦਾਸ ਧਾਮ, ਬੂਟਾ ਮੰਡੀ ਵਿਖੇ ਪਹੁੰਚਦੇ ਹਨ, ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਸੁੰਦਰੀਕਰਨ ਕੀਤਾ ਗਿਆ ਐ।
ਇਸ ਸ਼ੁਭ ਮੌਕੇ ‘ਤੇ ਸੂਬੇ ਅਤੇ ਦੇਸ਼ ਨੂੰ ਵਧਾਈ ਦਿੰਦੇ ਹੋਏ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਹਰ ਸਾਲ ਭਾਰਤ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਧਾਮ, ਬੂਟਾ ਮੰਡੀ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ। ਸ਼ਰਧਾਲੂਆਂ ਦੀ ਸਹੂਲਤ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਇਲਾਕੇ ਅੰਦਰ ਕਈ ਵਿਕਾਸ ਕੰਮ ਨੇਪਰੇ ਚਾੜੇ ਗਏ ਹਨ ਜਿਨ੍ਹਾਂ ਵਿੱਚ ਚੌਕ ਦਾ ਸੁੰਦਰੀਕਰਨ ਵੀ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਇਹ ਨਵਾਂ ਬਣਿਆ ਚੌਕ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਨੂੰ ਵਧਾਏਗਾ ਬਲਕਿ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਇੱਕ ਨਵਾਂ ਅਧਿਆਤਮਿਕ ਅਨੁਭਵ ਵੀ ਪ੍ਰਦਾਨ ਕਰੇਗਾ। ਇਸ ਮੌਕੇ ਮੇਅਰ ਵਿਨੀਤ ਧੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ।

LEAVE A REPLY

Please enter your comment!
Please enter your name here