ਜਲੰਧਰ ਐਸਟੀਐਫ ਹੱਥੇ ਚੜ੍ਹਿਆ ਨਸ਼ਾ ਤਸਕਰ/ 503 ਗਰਾਮ ਹੈਰੋਇਨ ਤੇ ਪਿਸਟਲ ਬਰਾਮਦ

0
6

ਜਲੰਧਰ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਦੀ ਟੀਮ ਨੇ ਫਗਵਾੜਾ ਦੇ ਸਤਨਾਮਪੁਰਾ ਇਲਾਕੇ ਤੋਂ ਨਸ਼ਾ ਤਸਕਰੀ ਕਰਨ ਵਾਲੇ ਐਕਟਿਵਾ ਸਵਾਰ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ਤੋਂ 503 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਹੈ। ਫੜੇ ਗਏ ਮੁਲਜਮ ਦੀ ਪਛਾਣ ਮਨਜੋਤ ਸਿੰਘ ਉਰਫ ਮੌਂਟੀ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਸਮਰਾਲੀ ਜਿਲ੍ਹਾ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ।
ਸਪੈਸ਼ਲ ਟਾਸਕ ਫੋਰਸ ਜਲੰਧਰ ਦੇ ਏਐਸਆਈ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਐਕਟਿਵਾ ਸਵਾਰ ਇੱਕ ਨੌਜਵਾਨ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਜਾਲ ਵਿਛਾ ਕੇ ਉਕਤ ਨੌਜਵਾਨ ਦਾ ਪਿੱਛਾ ਕੀਤਾ ਅਤੇ ਫਗਵਾੜਾ ਦੇ ਸਤਨਾਮਪੁਰਾ ਇਲਾਕੇ ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਦੋਸ਼ੀ ਦੇ ਕਬਜ਼ੇ ਤੋਂ 503 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕਰਕੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here