ਪੰਜਾਬ ਫਗਵਾੜਾ ’ਚ ਹਾਦਸੇ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ/ ਹੁਸ਼ਿਆਰਪੁਰ ਰੋਡ ’ਤੇ ਵਾਪਰਿਆ ਭਿਆਨਕ ਸੜਕ ਹਾਦਸਾ By admin - January 31, 2026 0 2 Facebook Twitter Pinterest WhatsApp ਫਗਵਾੜਾ ਦੇ ਹੁਸ਼ਿਆਰਪੁਰ ਰੋਡ ਤੇ ਬੀਤੀ ਸ਼ਾਮ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੋਂ ਲੰਘ ਰਹੇ ਇਕ ਪੰਜਾਬ ਪੁਲਿਸ ਦੇ ਇੰਸਪੈਕਟਰ ਰੈਂਕ ਦੇ ਅਧਿਕਾਰੀ ਨੂੰ ਨਿੱਜੀ ਬੱਸ ਨੇ ਟੱਕਰ ਮਾਰ ਦਿੱਤੀ। ਟੱਕਰ ਐਨੀ ਭਿਆਨਕ ਸੀ ਕਿ ਪੁਲਿਸ ਮੁਲਾਜਮ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਖੁਸ਼ਹਾਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।