ਗਿ. ਰਘਬੀਰ ਸਿੰਘ ਦਾ SIT ਦੀ ਕਾਰਵਾਈ ਬਾਰੇ ਬਿਆਨ/ ਐਸਜੀਪੀਸੀ ਅਧਿਕਾਰੀਆਂ ਨੂੰ ਪ੍ਰੇਸ਼ਾਨ ਕਰਨ ਦਾ ਵਿਰੋਧ/ ਕਿਹਾ, ਜਾਂਚ ਹੋਵੇ, ਪਰ ਮਾਨਸਿਕ ਪ੍ਰੇਸ਼ਾਨੀ ਬਰਦਾਸ਼ਤ ਨਹੀਂ

0
3

ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ SIT ਦੀ ਜਾਂਚ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਇਸ ਬਾਰੇ ਪ੍ਰਤੀਕਿਰਿਆ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਜਾਂਚ ਦੇ ਨਾਮ ਉਤੇ ਅਧਿਕਾਰੀਆਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਠੀਕ ਨਹੀਂ ਹੈ।  ਉਨ੍ਹਾਂ ਕਿਹਾ ਕਿ SIT ਵੱਲੋਂ ਦੁਬਾਰਾ 40 ਲੋਕਾਂ ਨੂੰ ਬਿਆਨ ਦਰਜ ਕਰਵਾਉਣ ਲਈ ਸੱਦਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਤੋਂ ਪਹਿਲਾਂ ਵੀ ਡਾਕਟਰ ਈਸ਼ਰ ਸਿੰਘ ਦੀ ਰਿਪੋਰਟ ਦੌਰਾਨ ਸਭ ਦੇ ਬਿਆਨ ਦਰਜ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਾਂਚ ਹੋਣੀ ਚਾਹੀਦੀ ਹੈ ਪਰ ਜਾਂਚ ਦੇ ਨਾਂ ‘ਤੇ ਕਿਸੇ ਦੀ ਸਰੀਰਕ ਜਾਂ ਮਾਨਸਿਕ  ਪਰੇਸ਼ਾਨੀ ਨਹੀਂ ਹੋਣੀ ਚਾਹੀਦੀ।
ਜਥੇਦਾਰ ਸਾਹਿਬ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਟੀਮ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਖੁਦ SIT ਦੇ ਮੁਖੀ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕਮੇਟੀ ਵੱਲੋਂ ਜਾਂਚ ਵਿੱਚ ਪੂਰੀ ਮਦਦ ਮਿਲ ਰਹੀ ਹੈ। ਅਜਿਹੀ ਸਥਿਤੀ ਵਿੱਚ ਪ੍ਰਸ਼ਾਸਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਾਂਚ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਬਿਨਾਂ ਵਜ੍ਹਾ ਅਧਿਕਾਰੀਆਂ ‘ਤੇ ਮਾਨਸਿਕ ਦਬਾਅ ਨਾ ਪਾਉਣ। ਇਹ ਮਾਮਲਾ ਸਿੱਖ ਪੰਥ ਲਈ ਬਹੁਤ ਸੰਵੇਦਨਸ਼ੀਲ ਹੈ, ਕਿਉਂਕਿ ਇਹ ਪਾਵਨ ਸਰੂਪਾਂ ਦੀ ਮਰਯਾਦਾ ਅਤੇ ਰਿਕਾਰਡ ਨਾਲ ਜੁੜਿਆ ਹੋਇਆ ਹੈ। ਗਿਆਨੀ ਰਘਬੀਰ ਸਿੰਘ ਜੀ ਨੇ ਉਮੀਦ ਜਤਾਈ ਕਿ ਜਾਂਚ ਨਿਰਪੱਖ ਹੋਵੇਗੀ ਅਤੇ ਅਸਲੀਅਤ ਸਾਹਮਣੇ ਆਵੇਗੀ, ਪਰ ਉਨ੍ਹਾਂ ਮੁੜ ਦੁਹਰਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਜਾਂਚ ਦੌਰਾਨ ਮਾਨਵੀ ਕਦਰਾਂ-ਕੀਮਤਾਂ ਦਾ ਖਿਆਲ ਰੱਖਣਾ ਚਾਹੀਦਾ ਹੈ।
ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ ਅਤੇ ਰੂਹਾਨੀ ਸ਼ਾਂਤੀ ਦਾ ਕੇਂਦਰ ਹੈ। ਇੱਥੇ ਦੇਸ਼-ਵਿਦੇਸ਼ ਤੋਂ ਸੰਗਤਾਂ ਮਨ ਦੀ ਸ਼ਾਂਤੀ ਲਈ ਆਉਂਦੀਆਂ ਹਨ। ਉਨ੍ਹਾਂ ਕਿਹਾ, “ਜੇਕਰ ਸਰਕਾਰ ਜਾਂ ਪ੍ਰਸ਼ਾਸਨ ਨੇ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਕਰਨੀ ਹੁੰਦੀ ਹੈ, ਤਾਂ ਸ਼੍ਰੋਮਣੀ ਕਮੇਟੀ ਅਤੇ ਮੈਨੇਜਮੈਂਟ ਨਾਲ ਰਾਬਤਾ ਕਰਨਾ ਅੱਤ ਜ਼ਰੂਰੀ ਹੈ।

LEAVE A REPLY

Please enter your comment!
Please enter your name here