ਪੰਜਾਬ ਮੋਗਾ ਵਾਸੀ ਨੌਜਵਾਨ ਦੀ ਕੈਨੇਡਾ ’ਚ ਮੌਤ/ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ/ ਪਰਿਵਾਰ ਤੇ ਪਿੰਡ ਅੰਦਰ ਸੋਗ ਦਾ ਮਾਹੌਲ By admin - January 31, 2026 0 2 Facebook Twitter Pinterest WhatsApp ਚੰਗੇ ਭਵਿੱਖ ਦੀ ਆਸ ਨਾਲ ਵਿਦੇਸ਼ ਗਏ ਪੰਜਾਬੀਆਂ ਨਾਲ ਅਣਹੋਣੀਆਂ ਵਾਪਰਨ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਨੇ। ਅਜਿਹਾ ਹੀ ਖਬਰ ਮੋਗਾ ਦੇ ਪਿੰਡ ਤਖਾਣਵੱਧ ਤੋਂ ਸਾਹਮਣੇ ਆਈ ਐ, ਜਿੱਥੇ ਸੁਖਜਿੰਦਰ ਸਿੰਘ ਨਾਮ ਦੇ ਨੌਜਵਾਨ ਦੀ ਕੈਨੇਡਾ ਦੀ ਧਰਤੀ ਉਤੇ ਮੌਤ ਹੋ ਗਈ। ਮਾਪਿਆਂ ਦੇ ਦੱਸਣ ਮੁਤਾਬਕ ਸੁਖਜਿੰਦਰ ਸਿੰਘ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰ ਦੇ ਦੱਸਣ ਮੁਤਾਬਕ ਉਸ ਨੇ 5 ਫਰਵਰੀ ਨੂੰ ਘਰ ਆਉਣਾ ਸੀ ਪਰ ਇਸ਼ ਅਣਹੋਣੀ ਘਟਨਾ ਤੋਂ ਬਾਅਦ ਹੁਣ ਉਸ ਦੀ ਲਾਸ਼ ਦੀ ਉਡੀਕ ਕੀਤੀ ਜਾ ਰਹੀ ਹੈ। ਬਜ਼ੁਰਗ ਪਿਤਾ ਦੇ ਦੱਸਣ ਮੁਤਾਬਕ ਤਿੰਨ ਦਿਨ ਪਹਿਲਾਂ ਹੀ ਮੇਰੇ ਪੁੱਤ ਨੂੰ ਵਰਕ ਪਰਮਿਟ ਮਿਲਿਆ ਸੀ ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜੂਰ ਸੀ। ਪੁੱਤਰ ਦੀਆਂ ਗੱਲਾਂ ਕਰਦੇ ਬਾਪ ਦੀਆਂ ਅੱਖਾਂ ‘ਵਿੱਚੋਂ ਹੰਝੂ ਨਹੀਂ ਰੁਕ ਰਹੇ। ਇਸੇ ਤਰ੍ਹਾਂ ਬਜ਼ੁਰਗ ਮਾਂ ਵੀ ਜਵਾਨ ਪੁੱਤਰ ਦੀਆਂ ਨਾਮ ਲੈ ਲੈ ਕੇ ਵਰਿਲਾਪ ਕਰ ਰਹੀ ਸੀ, ਜਿਸ ਨੂੰ ਸੁਣ ਕੇ ਪੂਰੇ ਪਿੰਡ ਦੀਆਂ ਅੱਖਾਂ ਵਿਚ ਵੀ ਹੰਝੂ ਵਹਿ ਤੁਰੇ। ਪੀੜਤ ਪਰਿਵਾਰ ਨੇ ਸਰਕਾਰ ਅੱਗੇ ਮ੍ਰਿਤਕ ਦੇਹ ਵਾਪਸ ਲਿਆਉਣ ਵਿਚ ਮਦਦ ਦੀ ਅਪੀਲ ਕੀਤੀ ਹੈ।