ਪੰਜਾਬ ਪਟਿਆਲਾ ’ਚ ਬਜਟ ਨੂੰ ਲੈ ਕੇ ਬੋਲੇ ਮੰਤਰੀ ਅਮਨ ਅਰੋੜਾ/ ਕੇਂਦਰ ਨੂੰ ਪੰਜਾਬ ਨਾਲ ਭੇਦਭਾਵ ਨਾ ਕਰਨ ਦੀ ਅਪੀਲ By admin - January 31, 2026 0 4 Facebook Twitter Pinterest WhatsApp ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਨੂੰ ਆਉਂਦੇ ਬਜਟ ਦੌਰਾਨ ਪੰਜਾਬ ਨਾਲ ਵਿਤਕਰਾ ਨਾ ਕਰਨ ਦੀ ਅਪੀਲ ਕੀਤੀ ਹੈ। ਪਟਿਆਲਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਆਰਡੀਐਫ ਰੋਕ ਕੇ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ, ਇਸ ਦੇ ਬਾਵਜੂਦ ਉਨ੍ਹਾਂ ਨੂੰ ਆਉਂਦੇ ਬਜਟ ਦੌਰਾਨ ਪੰਜਾਬ ਨਾਲ ਚੰਗਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਸ ਦਾ ਹੱਕ ਮਿਲਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਉਂਦੇ ਬਜਟ ਦੌਰਾਨ ਪੰਜਾਬ ਦੇ ਵਿਕਾਸ, ਕਿਸਾਨਾਂ ਅਤੇ ਆਮ ਜਨਤਾ ਦੇ ਹਿੱਤਾਂ ਦਾ ਧਿਆਨ ਰੱਖਣਾ ਚਾਹੀਦਾ ਹੈ।