ਪੰਜਾਬ ਮੋਗਾ ’ਚ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ/ ਭਾਈਚਾਰਕ ਸਾਂਝ ਦਾ ਦਿੱਤਾ ਗਿਆ ਸੁਨੇਹਾ By admin - January 31, 2026 0 5 Facebook Twitter Pinterest WhatsApp ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸ਼ਹਿਰ ਵਿੱਚ ਸ਼ੋਭਾ ਯਾਤਰਾ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਸੰਗਤ ਵੱਲੋਂ ਗੁਰੂ ਜੀ ਦੇ ਜੈਕਾਰਿਆਂ ਨਾਲ ਮਾਹੌਲ ਗੂੰਜ ਉਠਿਆ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਥਾਂ-ਥਾਂ ’ਤੇ ਲੱਡੂਆਂ ਦੇ ਲੰਗਰ ਲਗਾਏ ਗਏ, ਜਿੱਥੇ ਸੰਗਤ ਨੇ ਸੇਵਾ ਭਾਵ ਨਾਲ ਪ੍ਰਸਾਦ ਵਰਤਾਇਆ।ਇਸ ਮੌਕੇ ਵਾਲਮੀਕ ਭਾਈਚਾਰੇ ਦੇ ਸਮਾਜ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ, ਜੋ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਦਾ ਪ੍ਰਤੀਕ ਬਣਿਆ। ਜਾਣਕਾਰੀ ਦਿੰਦਿਆਂ ਵੱਖ ਵੱਖ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਕੱਲ੍ਹ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਪਾਠਾਂ ਦੇ ਭੋਗ ਪਾਏ ਜਾਣਗੇ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੀ ਹਾਜ਼ਰੀ ਦੀ ਉਮੀਦ ਹੈ।ਇਸ ਮੌਕੇ ਆਗੂਆਂ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਬਹੁਤ ਹੀ ਕ੍ਰਾਂਤੀਕਾਰੀ ਗੁਰੂ ਸਨ, ਜਿਨ੍ਹਾਂ ਨੇ ਸਮਾਜ ਨੂੰ ਸਾਂਝੀਵਾਲਤਾ, ਬਰਾਬਰੀ ਅਤੇ ਨਿਆਂ ਦਾ ਸੁਨੇਹਾ ਦਿੱਤਾ। ਗੁਰੂ ਜੀ ਨੇ “ਐਸਾ ਚਾਹੂੰ ਰਾਜ ਮੈਂ, ਜਹਾਂ ਮਿਲੇ ਸਬਰ ਭਵਾਨ” ਵਰਗੀਆਂ ਬਾਣੀਆਂ ਰਾਹੀਂ ਇੱਕ ਐਸੇ ਸਮਾਜ ਦੀ ਕਲਪਨਾ ਕੀਤੀ, ਜਿੱਥੇ ਛੋਟੇ-ਵੱਡੇ ਦਾ ਕੋਈ ਭੇਦ ਨਾ ਹੋਵੇ ਅਤੇ ਹਰ ਕਿਸੇ ਨੂੰ ਬਰਾਬਰ ਦੇ ਅਧਿਕਾਰ ਅਤੇ ਰੋਜ਼ੀ-ਰੋਟੀ ਮਿਲੇ।ਸਮੂਹ ਆਯੋਜਕਾਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਉਪਦੇਸ਼ ਅੱਜ ਵੀ ਸਮਾਜ ਨੂੰ ਸਹੀ ਰਾਹ ਦਿਖਾਉਂਦੇ ਹਨ ਅਤੇ ਆਪਸੀ ਭਰਾਤਰੀ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਸੈਨਟਰੀ ਇੰਸਪੈਕਟਰ ਸੇਵਕ ਰਾਮ ਨੇ ਕਿਹਾ ਕਿ ਅੱਜ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਨਗਰ ਕੀਰਤਨ ਬੜੀ ਸ਼ਰਧਾ ਅਤੇ ਭਾਵਨਾ ਨਾਲ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹਾਂ ਅਤੇ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਸਾਰਿਆਂ ਨੂੰ ਦਿਨ ਦੁੱਗਣੀ, ਰਾਤ ਚੌਗੁਣੀ ਤਰੱਕੀ ਬਖ਼ਸ਼ੇ। ਉਨ੍ਹਾਂ ਦੱਸਿਆ ਕਿ ਅੱਜ ਅੰਬੇਡਕਰ ਮਿਸ਼ਨ ਵੱਲੋਂ ਲੱਡੂਆਂ ਦਾ ਲੰਗਰ ਲਗਾ ਕੇ ਭਗਵਾਨ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਗਿਆ।