ਪੰਜਾਬ ਗੁਰਦਾਸਪੁਰ ’ਚ ਸਕੂਲੀ ਬੱਚਿਆਂ ਦੀ ਵਿਗੜੀ ਸਿਹਤ/ ਖਾਣਾ ਖਾਣ ਨੂੰ ਬਾਅਦ ਵਿਗੜੀ ਹਾਲਤ/ 8 ਬੱਚੇ ਹਸਪਤਾਲ ’ਚ ਦਾਖਲ, ਪੁਲਿਸ ਕਰ ਰਹੀ ਜਾਂਚ By admin - February 2, 2026 0 10 Facebook Twitter Pinterest WhatsApp ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਵਿਚ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਸਕੂਲ ਦੇ 8 ਬੱਚਿਆਂ ਦੀ ਅਚਾਨਕ ਸਿਹਤ ਵਿਗੜ ਗਈ। ਇਨ੍ਹਾਂ ਬੱਚਿਆਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਖਬਰਾਂ ਮੁਤਾਬਕ ਇਨ੍ਹਾਂ ਬੱਚਿਆਂ ਨੇ ਰਾਤ ਦਾ ਖਾਣਾ ਖਾਧਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜਣੀ ਸ਼ੁਰੂ ਹੋ ਗਈ। ਘਟਨਾ ਨੂੰ ਫੂਡ ਪੋਇਜ਼ਨਿੰਗ ਵਜੋਂ ਵੇਖਿਆ ਜਾ ਰਿਹਾ ਹੈ। ਉਧਰ ਘਟਨਾ ਤੋਂ ਬਾਅਦ ਮਾਪਿਆਂ ਅੰਦਰ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਇਸੇ ਦੌਰਾਨ ਸਕੂਲ ਪ੍ਰਿੰਸੀਪਲ ਨੇ ਖਾਣਾ ਸਾਫ ਸੁਥਰਾ ਹੋਣ ਦਾ ਦਾਅਵਾ ਕੀਤਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਾਕਟਰਾਂ ਨੇ ਦੱਸਿਆ ਕਿ ਬੱਚਿਆਂ ਨੇ ਕਿਹਾ ਕਿ ਅਸੀਂ ਰਾਤ ਦਾ ਖਾਣਾ ਖਾਦਾ ਸੀ ਜਿਸ ਤੋਂ ਬਾਅਦ ਸਾਡੀ ਸਿਹਤ ਖਰਾਬ ਹੋ ਗਈ। ਉਨਾਂ ਨੇ ਕਿਹਾ ਕਿ ਹੋ ਸਕਦਾ ਹੈ ਬੱਚਿਆਂ ਨੂੰ ਫੂਡ ਪੋਇਜ਼ਨਿੰਗ ਨਾ ਹੋਈ ਹੋਵੇ ਉੱਥੇ ਹੀ ਬੱਚਿਆਂ ਦੇ ਮਾਤਾ ਪਿਤਾ ਦਾ ਕਹਿਣਾ ਹੈ ਕਿ ਸਕੂਲ ਵੱਲੋਂ ਸਹੀ ਖਾਣਾ ਨਾ ਦੇਣ ਤੇ ਅਸੀਂ ਪਹਿਲਾਂ ਵੀ ਇੱਕ ਤੋਂ ਵਾਰ ਕੰਪਲੇਂਟ ਕੀਤੀ ਹੈ। ਉਥੇ ਹੀ ਇਸ ਸਬੰਧ ਵਿੱਚ ਬੱਚਿਆਂ ਨੇ ਕਿਹਾ ਕਿ 8:30 ਵਜੇ 8 ਤੋਂ 10 ਬੱਚਿਆਂ ਦੀ ਸਿਹਤ ਇੱਕਦਮ ਵਿਗੜ ਗਈ ਜਿਸ ਕਰ ਕੇ ਉਹਨਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਭਰਤੀ ਕਰਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਇਸ ਸਬੰਧ ਵਿੱਚ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਵਿੱਚ ਬੱਚਿਆਂ ਨੂੰ ਬਿਲਕੁਲ ਸਾਫ ਸੁਥਰਾ ਖਾਣਾ ਦਿੱਤਾ ਜਾਂਦਾ ਬੱਚਿਆਂ ਦੀ ਸਿਹਤ ਅਚਾਨਕ ਖਰਾਬ ਹੋਈ ਹੈ। ਮੈਂ ਅੱਜ ਮੈਡੀਕਲ ਲੀਵ ਤੇ ਸੀ ਮੇਰੀ ਤਬੀਅਤ ਖਰਾਬ ਸੀ ਜਦੋਂ ਮੈਨੂੰ ਇਸ ਬਾਰੇ ਪਤਾ ਲੱਗਾ ਤਾਂ ਮੈਂ ਸਿਵਿਲ ਹਸਪਤਾਲ ਵਿਖੇ ਆਇਆ ਹਾਂ ਉਥੇ ਹੀ ਬੱਚਿਆਂ ਦੀ ਹਾਲਤ ਕਾਫੀ ਜਿਆਦਾ ਖਰਾਬ ਸੀ ਦਰਦ ਦੇ ਨਾਲ ਬੱਚੇ ਤੜਫ ਰਹੇ ਸੀ ਜਿਨਾਂ ਬੱਚਿਆਂ ਦੇ ਮਾਤਾ ਪਿਤਾ ਗੁਰਦਾਸਪੁਰ ਦੇ ਹਨ ਉਹ ਆਪਣੇ ਬੱਚਿਆਂ ਦਾ ਹਾਲ ਜਾਨਣ ਹਸਪਤਾਲ ਵਿੱਚ ਆ ਗਏ।