ਫਾਜਿਲਕਾ ਦੇ ਪੁਲਿਸ ਮੁਲਾਜ਼ਮਾਂ ਦੀ ਗੱਡੀ ਨੂੰ ਹਾਦਸਾ/ ਦੋ ਪੁਲਿਸ ਮੁਲਾਜ਼ਮ ਸਮੇਤ 3 ਹੋਰ ਜ਼ਖਮੀ

0
10

 

ਮਲੋਟ ਫਾਜਿਲਕਾ ਰੋਡ ’ਤੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਪੁਲਿਸ ਇੰਸਪੈਕਟਰ ਸਮੇਤ 2 ਪੁਲਿਸ ਮੁਲਾਜ਼ਮ ਅਤੇ ਤਿੰਨ ਹੋਰ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਵਿੱਚੋਂ ਪੁਲਿਸ ਇੰਸਪੈਕਟਰ ਅਤੇ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਹੋਣ ਕਾਰਨ ਏਮਜ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮਹਾਲੀ ਜ਼ਿਲੇ ਦੇ ਨਾਲ ਸਬੰਧਿਤ ਸੀਆਈਏ ਸਟਾਫ ਦੇ ਤਿੰਨ ਮੁਲਾਜ਼ਮ ਸਮੇਤ ਸਕਾਰਪੀਓ ਗੱਡੀ 6 ਜਣੇ ਸਵਾਰ ਸਨ। ਮਲੋਟ ਤੋਂ ਫਾਜਿਲਕਾ ਵੱਲ ਆਉਂਦਿਆਂ ਇਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਰੁੱਖ ਨਾਲ ਟਕਰਾ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਜ਼ਖਮੀਂਆਂ ਨੂੰ ਹਸਪਤਾਲ ਪਹੁੰਚਾ ਕੇ ਜਾਂਚ ਆਰੰਭ ਦਿੱਤੀ ਹੈ।

LEAVE A REPLY

Please enter your comment!
Please enter your name here