ਗੁਰਦਾਸਪੁਰ ਟਰੈਫਿਕ ਪੁਲਿਸ ਦੀ ਸਖਤੀ/ ਨਿਯਮ ਤੋੜਣ ਵਾਲਿਆਂ ਤੇ ਕੱਸਿਆ ਸਿਕੰਜਾ/ ਨਾਕੇਬੰਦੀ ਕਰ ਕੇ ਕੀਤੀ ਜਾਂਚ ਤੇ ਕੱਟੇ ਚੱਲਾਨ

0
14

 

ਗੁਰਦਾਸਪੁਰ ਟਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮ ਤੋੜਣ ਵਾਲਿਆਂ ਖਿਲਾਫ ਲਾਗਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਤਹਿਤ ਪੁਲਸ ਨੇ ਸ਼ਹਿਰ ਦੇ ਐਂਟਰੀ ਪੁਆਇੰਟਾਂ ਤੇ ਨਾਕੇਬੰਦੀ ਕਰ ਕੇ ਵਾਹਨਾਂ ਦੀ ਜਾਂਚ ਕੀਤੀ। ਪੁਲਸ ਨੇ ਮੁਕੇਰੀਆਂ ਬਾਈਪਾਸ ’ਤੇ ਨਾਕਾ ਲਗਾ ਆਉਣ ਜਾਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸੇ ਦੌਰਾਨ ਆਵਾਜਾਈ ਨਿਯਮ ਤੋੜਣ ਵਾਲਿਆਂ ਦੇ ਚੱਲਾਨ ਕੱਟੇ ਗਏ। ਪੁਲਿਸ ਨੇ ਬੁਲਿਟ ਦੇ ਪਟਾਕੇ ਮਾਰਨ ਵਾਲਿਆਂ ਖਿਲਾਫ ਵੀ ਕਾਰਵਾਈ ਕੀਤੀ।
ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚ ਓ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਲਗਾਤਾਰ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਨਾਕੇ ਲਗਾ ਕੇ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਅਨਸੁਖਾਵੀ ਘਟਨਾ ਨੂੰ ਅੰਜਾਮ ਨਾ ਦੇ ਸਕੇ ਤੇ ਨਾਲ ਹੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਸ਼ਿਕੰਜਾ ਕੱਸਿਆ ਜਾਂਦਾ ਹੈ।
ਇਸੇ ਕੜੀ ਵਿੱਚ ਅੱਜ ਸ਼ਹਿਰ ਦੇ ਐਂਟਰੀ ਪੁਆਇੰਟ ਤੇ ਸੀਲਿੰਗ ਕਰਕੇ ਗੱਡੀਆਂ ਦੀ ਚੈਕਿੰਗ ਕੀਤੀ ਗਈ ਹੈ, ਜਿਸ ਦੇ ਤਹਿਤ ਟ੍ਰਿਪਲ ਰਾਈਡਿੰਗ ਪਟਾਕੇ ਮਾਰਨ ਵਾਲੇ ਬੁਲਟ ਮੋਟਰਸਾਈਕਲ ਅਤੇ ਬਿਨਾਂ ਦਸਤਾਵੇਜਾ ਦੇ ਸੜਕ ਤੇ ਦੌੜ ਰਹੀਆਂ ਗੱਡੀਆਂ ਅਤੇ ਵਾਹਨ ਚਾਲਕਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਅਤੇ ਜੇ ਕੋਈ ਅਜਿਹਾ ਕਰਦਾ ਨਜ਼ਰ ਆਉਂਦਾ ਹੈ ਤਾਂ ਉਸਦੇ ਖਿਲਾਫ ਬਿਨਾਂ ਕਿਸੇ ਦੀ ਸਿਫਾਰਿਸ਼ ਮੰਨਿਆ ਕਾਰਵਾਈ ਕੀਤੀ ਜਾਂਦੀ ਹੈ।

LEAVE A REPLY

Please enter your comment!
Please enter your name here