ਪੰਜਾਬ ਹਾਈ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਝਟਕਾ/ 10 ਹਜ਼ਾਰ ਰੁਪਏ ਲਾਇਆ ਜੁਰਮਾਨਾ/ ਮਾਣਹਾਨੀ ਮਾਮਲੇ ’ਚ ਬਹਿਸ਼ ਨਾ ਕਰਨ ’ਤੇ ਕਾਰਵਾਈ By admin - February 2, 2026 0 7 Facebook Twitter Pinterest WhatsApp ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਖਬਰਾਂ ਮੁਤਾਬਕ ਅਦਾਲਤ ਨੇ ਮਾਣਹਾਨੀ ਮਾਮਲੇ ਦੀ ਸੁਣਵਾਈ ਦੌਰਾਨ 10 ਹਜ਼ਾਰ ਰੁਪਏ ਜੁਰਮਾਨਾ ਲਾਇਆ ਹੈ। ਇਹ ਮਾਮਲਾ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖਿਲਾਫ ਦਾਇਰ ਮਾਣਹਾਨੀ ਕੇਸ ਨਾਲ ਜੁੜਿਆ ਹੋਇਆ ਹੈ। ਅਦਾਲਤ ਨੇ ਖੁਲਾਸਾ ਕੀਤਾਕਿ ਮਜੀਠੀਆ ਮਾਣਹਾਨੀ ਮਾਮਲੇ ਵਿਚ ਲਗਾਤਾਰ ਬਹਿਸ਼ ਨਹੀਂ ਕਰ ਰਿਹਾ। ਅਦਾਲਤ ਨੇ ਇਸ ਮਾਮਲੇ ਵਿਚ ਤਿੱਖੀਆਂ ਟਿੱਪਣੀਆਂ ਵੀ ਕੀਤੀਆਂ। ਅਦਾਲਤ ਨੇ ਅਗਲੀ ਸੁਣਵਾਈ 17 ਫਰਵਰੀ ਤਕ ਮੁਲਤਵੀ ਕਰ ਦਿੱਤੀ ਹੈ।