ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ/ ਆਮਦਨ ਮਾਮਲੇ ’ਚ ਦਿੱਤੀ ਜ਼ਮਾਨਤ/ ਅਕਾਲੀ ਦਲ ਅੰਦਰ ਖੁਸ਼ੀ ਦੀ ਲਹਿਰ

0
11

ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਜ਼ਮਾਨਤ ਦੇ ਦਿੱਤੀ ਹੈ। ਨਾਭਾ ਜੇਲ੍ਹ ਅੰਦਰ ਬੰਦ ਬਿਕਰਮ ਮਜੀਠੀਆ ਨੂੰ ਜਮਾਨਤ ਮਿਲਣ ਤੋਂ ਬਾਅਦ ਅਕਾਲੀ ਦਲ ਅੰਦਰ ਖੁਸ਼ੀ ਦੀ ਲਹਿਰ ਹੈ। ਬਿਕਰਮ ਮਜੀਠੀਆ ਨੂੰ ਜ਼ਮਾਨਤ ਦਾ ਫੈਸਲਾ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਜੀਠੀਆ ਨਾਲ ਜੇਲ੍ਹ ਅੰਦਰ ਮੁਲਾਕਾਤ ਤੋਂ ਬਾਦ ਆਇਆ ਹੈ।
ਸੂਬੇ ਅੰਦਰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਸਿਆਸੀ ਹਲਕਿਆਂ ਅੰਦਰ ਮਜੀਠੀਆ ਦੀ ਰਿਹਾਈ ਅਹਿਮ ਮੰਨੀ ਜਾ ਰਹੀ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਵੱਲੋਂ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਕੇ ਮੁਹਾਲੀ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਬਾਰਾਂ ਦਿਨਾਂ ਦੇ ਪੁਲੀਸ ਰਿਮਾਂਡ ਉੱਤੇ ਰੱਖਣ ਮਗਰੋਂ 6 ਜੁਲਾਈ ਨੂੰ ਨਾਭਾ ਦੀ ਨਿਊ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ।
ਮਜੀਠੀਆ ਵੱਲੋਂ ਆਪਣੀ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਸੀ ਅਤੇ ਦੇਸ਼ ਦੀ ਸਿਖ਼ਰਲੀ ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਜ਼ਮਾਨਤ ਰੱਦ ਵੀ ਹੋ ਚੁੱਕੀ ਹੈ ਪਰ ਹੁਣ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਦਲ ਅੰਦਰ ਖੁਸ਼ੀ ਦੀ ਲਹਿਰ ਹੈ।

LEAVE A REPLY

Please enter your comment!
Please enter your name here