ਪੰਜਾਬ ਮਾਨਸਾ ’ਚ ਸੜਕ ਹਾਦਸੇ ਦੌਰਾਨ ਇਕ ਮੌਤ, ਦੋ ਜ਼ਖਮੀ/ ਡਿਜ਼ਾਇਰ ਕਾਰ ਤੇ ਟਰੱਕ ਵਿਚਾਲੇ ਹੋਈ ਟੱਕਰ By admin - February 3, 2026 0 2 Facebook Twitter Pinterest WhatsApp ਮਾਨਸਾ ਵਿਖੇ ਅੱਜ ਤੜਕਸਾਰ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਡਿਜਾਇਰ ਕਾਰ ਤੇ ਡਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਜਣੇ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਪਿੰਡ ਗਦੜਿਆਣੀ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।