ਪੰਜਾਬ ਬਾਘਾ ਪੁਰਾਣਾ ’ਚ ਟਰਾਲੇ ਤੇ ਟਰੱਕ ਵਿਚਾਲੇ ਭਿਆਨਕ ਟੱਕਰ/ ਦੋਵਾਂ ਡਰਾਈਵਰਾਂ ਦੀ ਮੌਤ, ਇਕ ਹੋਰ ਜ਼ਖਮੀ/ ਮੁਸ਼ਕਲ ਨਾਲ ਬਾਹਰ ਕੱਢੀਆਂ ਲਾਸ਼ਾਂ By admin - February 5, 2026 0 2 Facebook Twitter Pinterest WhatsApp ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਸਮਾਲਸਰ ਨੇੜੇ ਵਾਪਰੇ ਭਿਆਨਕ ਹਾਦਸੇ ਵਿਚ ਦੋ ਜਣਿਆਂ ਦੀ ਮੌਤ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਟਰੱਕ ਟਰਾਈਵਰਾਂ ਦੀ ਮੌਤ ਹੋ ਗਈ ਅਤੇ ਟਰੱਕਾਂ ਦੀ ਵੀ ਪਰਖੱਚੇ ਉੱਡ ਗਏ। ਮੌਕੇ ਤੇ ਇਕੱਠਾ ਹੋਏ ਲੋਕਾਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਡਰਾਈਵਰਾਂ ਦੀਆਂ ਲਾਸ਼ਾਂ ਨੂੰ ਟਰੱਕਾਂ ਵਿਚੋਂ ਬਾਹਰ ਕੱਢਿਆ। ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੋਰਚਰੀ ਵਿੱਚ ਰਖਵਾ ਦਿੱਤਾ। ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।