ਅੰਮ੍ਰਿਤਸਰ ’ਚ ਨਸ਼ਾ ਤਸਕਰਾਂ ਦਾ ਹੌਂਸਲੇ ਬੁਲੰਦ/ ਨਸ਼ੇ ਦੀ ਵੀਡੀਓ ਬਣਾਉਣ ’ਤੇ ਕੀਤਾ ਹਮਲਾ/ ਰਸਤੇ ’ਚ ਰੋਕ ਕੇ ਕੀਤੀ ਕੁੱਟਮਾਰ

0
6

ਅੰਮ੍ਰਿਤਸਰ ਵਿੱਚ ਨਸ਼ੇ ਖ਼ਿਲਾਫ਼ ਆਵਾਜ਼ ਉਠਾਉਣਾ ਇੱਕ ਨੌਜਵਾਨ ਨੂੰ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਕੁੱਝ ਲੋਕਾਂ ਨੇ ਉਸ ਨੂੰ ਰਸਤੇ ਵਿਚ ਘੇਰ ਕੇ ਹਮਲਾ ਕਰ ਦਿੱਤਾ। ਨੌਜਵਾਨ ਦਾ ਦੋਸ਼ ਸਿਰਫ ਐਨਾ ਹੀ ਸੀ ਕਿ ਉਸ ਨੇ ਨਸ਼ੇ ਦੀ ਹਾਲਤ ਵਿੱਚ ਕੁਝ ਲੋਕਾਂ ਦੀ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਕੁੱਟਮਾਰ ਦਾ ਸ਼ਿਕਾਰ ਨੌਜਵਾਨ ਨੂੰ ਗੰਭੀਰ ਹਾਲਤ ’ਚ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੇ ਸਿਰ ਵਿਚ ਕਈ ਟਾਕੇ ਲੱਗੇ ਹਨ।   ਪੀੜਤ ਦੇ ਪਰਿਵਾਰ ਨੇ ਪੁਲਿਸ ਕੋਲ ਸਿਕਾਇਤ ਦੇ ਕੇ ਇਨਸਾਫ ਮੰਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੀੜਤ ਦੇ ਪਰਿਵਾਰ ਦਾ ਇਲਜਾਮ ਹੈ ਕਿ ਨਸ਼ਾ ਰੋਕਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੀੜਤ ਦੇ ਦੱਸਣ ਮੁਤਾਬਕ ਹਮਲਾਵਰ ਉਸ ਨੂੰ ਮਰਿਆ ਸਮਝ ਕੇ ਸੁੱਟ ਗਏ ਸਨ ਪਰ ਚੰਗੀ ਕਿਸਮਤ ਨੂੰ ਉਸ ਦੀ ਜਾਨ ਬੱਚ ਗਈ ਹੈ। ਉਸ ਨੇ ਕਿਹਾ ਕਿ ਹਮਲਾਵਰ ਇਲਾਕੇ ਅੰਦਰ ਸ਼ਰੇਆਮ ਨਸ਼ਾ ਵੇਚਦੇ ਹਨ ਅਤੇ ਜੇਕਰ ਕੋਈ ਵਿਰੋਧ ਕਰਦਾ ਹੈ ਤਾਂ ਉਸ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਨੇ ਅਤੇ ਕੁੱਟਮਾਰ ਕੀਤੀ ਜਾਂਦੀ ਹੈ। ਉੱਥੇ ਹੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰ ਕੇ ਜਲਦ ਗ੍ਰਿਫ਼ਤਾਰੀ ਕੀਤੀ ਜਾਵੇਗੀ।

LEAVE A REPLY

Please enter your comment!
Please enter your name here