ਪੰਜਾਬ ਸੁਲਤਾਨਪੁਰ ਲੋਧੀ ਪੁਲਿਸ ਨੇ ਸੁਲਝਾਇਆ ਖੋਹ ਦਾ ਮਾਮਲਾ/ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਜਾਂਚ ਅਰੰਭੀ By admin - February 5, 2026 0 3 Facebook Twitter Pinterest WhatsApp ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਖੋਹ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਦੋ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜਮਾਂ ਕੋਲੋਂ ਵਾਰਦਾਤ ਸਮੇਂ ਵਰਤਿਆ ਹਥਿਆਰ ਤੇ ਖੋਹ ਕੀਤੇ ਨਕਦੀ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਛਗਿੱਛ ਦੌਰਾਨ ਇਨ੍ਹਾਂ ਨੇ ਥਾਣਾ ਕਬੀਰਪੁਰ ਇਲਾਕੇ ਅੰਦਰ ਹੋਈ ਖੋਹ ਦੀ ਵਾਰਦਾਤ ਵੀ ਕਬੂਲ ਕੀਤੀ ਹੈ। ਮੁਲਜਮਾਂ ਦਾ ਇਕ ਸਾਥੀ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਥਾਣਾ ਕਬੀਰਪੁਰ ਦੇ ਇਲਾਕੇ ਵਿੱਚ ਵੀ ਲੁੱਟਖੋਹ ਦੀ ਵਾਰਦਾਤ ਕਬੂਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ‘ਚ ਉਨ੍ਹਾਂ ਦੇ ਫਰਾਰ ਸਾਥੀ ਜਸਕਰਨ ਪੁੱਤਰ ਭਿੰਦਰ ਵਾਸੀ ਪੰਮਣਾ, ਥਾਣਾ ਤਲਵੰਡੀ ਚੌਧਰੀਆਂ ਨੂੰ ਵੀ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿਚੋਂ ਇਕ ਮੁਲਜਮ ਨਾਬਾਲਿਗ ਹੈ, ਜਿਸ ਨੂੰ ਚਾਈਲਡ ਪ੍ਰੋਟੈਕਸ਼ਨ ਹੋਮ ਹੁਸ਼ਿਆਰਪੁਰ ਭੇਜ ਦਿੱਤਾ ਗਿਆ ਹੈ, ਜਦਕਿ ਸ਼ਰਨਦੀਪ ਸਿੰਘ ਉਰਫ਼ ਲਾਲਾ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਹੋਰ ਵਾਰਦਾਤਾਂ ਬਾਰੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।