ਪੰਜਾਬ ਬਟਾਲਾ ’ਚ ਵਿਧਾਇਕ ਦੇ ਘਰ ਅੱਗੇ ਕਿਸਾਨਾਂ ਦਾ ਧਰਨਾ/ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ By admin - February 5, 2026 0 3 Facebook Twitter Pinterest WhatsApp ਕਿਸਾਨਾਂ ਵੱਲੋਂ ਅੱਜ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੇਰੀ ਕਲਸੀ ਦੇ ਘਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਿਸਾਨ ਵਿਰੋਧੀ ਫੈਸਲੇ ਲਏ ਜਾ ਰਹੇ ਹਨ, ਜਿਨ੍ਹਾਂ ਖਿਲਾਫ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਵਿਧਾਇਕਾ ਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਸੱਦਾ ਦਿੱਤਾ ਸੀ, ਜਿਸ ਦੇ ਤਹਿਤ ਅੱਜ ਹਲਕਾ ਵਿਧਾਇਕ ਦੇ ਘਰ ਅੱਗੇ ਧਰਨਾ ਦਿੱਤਾ ਗਿਆ ਹੈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਲੱਖਾਂ ਰੁਪੇ ਦਾ ਨੁਕਸਾਨ ਕੀਤਾ ਸੀ, ਜਿਸ ਦੀ ਭਰਪਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਨਹੀਂ ਲੈਂਦੀ, ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।