ਮੋਗਾ ਪਹੁੰਚੇ ਭਾਜਪਾ ਆਗੂ ਰਾਕੇਸ਼ ਰਾਠੌਰ/ ਕੇਂਦਰੀ ਬਜਟ ਦਾ ਕੀਤਾ ਗੁਣ-ਗਾਣ

0
3

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਰਨਲ ਸਕੱਤਰ ਰਾਕੇਸ਼ ਰਾਠੌਰ ਮੋਗਾ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਸਬੰਧੀ ਪ੍ਰੈਸ ਕਾਨਫਰੰਸ ਕਰ ਕੇ ਇਸ ਦੀਆਂ ਉਪਲਬਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਰਾਕੇਸ਼ ਰਾਠੌਰ ਨੇ ਕਿਹਾ ਕਿ ਇਹ ਬਜਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਿਤ ਭਾਰਤ” ਦੇ ਸਪਨੇ ਨੂੰ ਸਾਕਾਰ ਕਰਨ ਵੱਲ ਇੱਕ ਮਜ਼ਬੂਤ ਕਦਮ ਹੈ।
ਉਨ੍ਹਾਂ ਦੱਸਿਆ ਕਿ 2014 ਵਿੱਚ ਮੋਦੀ ਜੀ ਦੇ ਪ੍ਰਧਾਨ ਮੰਤਰੀ ਬਣਨ ਸਮੇਂ ਭਾਰਤ ਦੀ ਅਰਥਵਿਵਸਥਾ ਵਿਸ਼ਵ ਵਿੱਚ 10ਵੇਂ ਸਥਾਨ ’ਤੇ ਸੀ, ਪਰ ਅੱਜ ਭਾਰਤ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਚੁੱਕਾ ਹੈ ਅਤੇ ਜਲਦ ਹੀ ਤੀਜੇ ਸਥਾਨ ’ਤੇ ਪਹੁੰਚਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਬਜਟ 2026-27 ਵਿੱਚ ਕੁੱਲ ਖ਼ਰਚ (ਟੋਟਲ ਐਕਸਪੈਂਡੀਚਰ) 53.47 ਲੱਖ ਕਰੋੜ ਰੁਪਏ ਰੱਖਿਆ ਗਿਆ ਹੈ, ਜੋ ਦੇਸ਼ ਦੇ ਸਰਵਾਂਗੀਣ ਵਿਕਾਸ ਵੱਲ ਸੰਕੇਤ ਕਰਦਾ ਹੈ। ਇਸ ਵਿੱਚ ਇੰਫਰਾਸਟਰਕਚਰ ਅਤੇ ਡਿਵੈਲਪਮੈਂਟ ’ਤੇ ਖਾਸ ਧਿਆਨ ਦਿੱਤਾ ਗਿਆ ਹੈ।
ਰਾਕੇਸ਼ ਰਾਠੌਰ ਨੇ ਦੱਸਿਆ ਕਿ ਕੈਪੀਟਲ ਐਕਸਪੈਂਡੀਚਰ ਪਿਛਲੇ ਸਾਲ 11 ਲੱਖ ਕਰੋੜ ਰੁਪਏ ਸੀ, ਜਿਸਨੂੰ ਇਸ ਸਾਲ ਵਧਾ ਕੇ 12.30 ਲੱਖ ਕਰੋੜ ਰੁਪਏ ਕੀਤਾ ਗਿਆ ਹੈ। ਇਸ ਨਾਲ ਸੜਕਾਂ, ਰੇਲਵੇ, ਹਵਾਈ ਅੱਡਿਆਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਤੇਜ਼ੀ ਮਿਲੇਗੀ।ਉਨ੍ਹਾਂ ਪਿਛਲੇ ਦਸ ਸਾਲਾਂ ਦੇ ਅੰਕੜੇ ਪੇਸ਼ ਕਰਦੇ ਹੋਏ ਕਿਹਾ ਕਿ 2016-17 ਵਿੱਚ ਕੈਪੀਟਲ ਐਕਸਪੈਂਡੀਚਰ 2.8 ਲੱਖ ਕਰੋੜ ਸੀ, ਜੋ 2026-27 ਵਿੱਚ ਵਧ ਕੇ 12.2 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਇਹ ਦਰਸਾਉਂਦਾ ਹੈ ਕਿ ਕੇਂਦਰ ਸਰਕਾਰ ਦੇਸ਼ ਭਰ ਵਿੱਚ ਤੇਜ਼ੀ ਨਾਲ ਵਿਕਾਸ ਅਤੇ ਨਿਵੇਸ਼ ਨੂੰ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਆਮ ਲੋਕਾਂ, ਕਿਸਾਨਾਂ, ਨੌਜਵਾਨਾਂ ਅਤੇ ਵਪਾਰਕ ਵਰਗ ਲਈ ਲਾਭਦਾਇਕ ਸਾਬਤ ਹੋਵੇਗਾ ਅਤੇ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਕਦਮ ਹੈ।

LEAVE A REPLY

Please enter your comment!
Please enter your name here