ਪੰਜਾਬ ਅੰਮ੍ਰਿਤਸਰ ਪੁਲਿਸ ਨੇ ਸੁਲਝਾਇਆ ਖੋਹ ਦਾ ਮਾਮਲਾ/ ਲੜਕੀ ਤੋਂ ਮੋਬਾਈਲ ਖੋਹਣ ਵਾਲਾ ਮੁਲਜ਼ਮ ਕਾਬੂ/ ਖੋਹਸ਼ੁਦਾ ਫੋਨ ਤੇ ਵਾਰਦਾਤ ’ਚ ਵਰਤੀ ਐਕਟਿਵਾ ਬਰਾਮਦ By admin - February 6, 2026 0 2 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੇ ਲੜਕੀ ਨਾਲ ਖੋਹ ਕਰਨ ਵਾਲੇ ਮੁਲਜਮ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਕੇ ਉਸ ਤੋਂ ਖੋਹ ਕੀਤਾ ਮੋਬਾਈਲ ਫੋਨ ਅਤੇ ਵਾਰਦਾਤ ਸਮੇਂ ਵਰਤੀ ਐਕਟਿਵਾ ਬਰਾਮਦ ਕਰ ਲਈ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰਾਹੁਲ ਉਰਫ਼ ਮਿੱਠੂ ਵਜੋਂ ਹੋਈ ਹੈ, ਜਿਸ ਖਿਲਾਫ ਪਹਿਲਾ ਵੀ ਐਨ.ਡੀ.ਪੀ.ਐਸ ਐਕਟ, ਚੌਰੀ ਅਤੇ ਧੋਖਾਧੜੀ ਦੇ ਮੁਕੱਦਮੇਂ ਦਰਜ ਹਨ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਐਕਟਿਵਾ ਸਵਾਰ ਅਣਪਛਾਤੇ ਵਿਅਕਤੀ ਵੱਲੋਂ ਗਲੀ ਵਿਚ ਜਾ ਰਹੀ ਇਕ ਲੜਕੀ ਨੂੰ ਰੋਕ ਕੇ ਉਸ ਪਾਸੋ ਮੋਬਾਇਲ ਫੋਨ ਖੋਹ ਕੇ ਫਰਾਰ ਹੋ ਗਿਆ ਸੀ, ਜਿਸ ਦੀ ਸੀ ਸੀ ਟੀ ਵੀ ਵੀਡੀਓ ਵੀ ਸਾਹਮਣੇ ਆਈ ਸੀ, ਜਿਸ ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਟੀਮ ਵੱਲੋਂ ਮੁੱਖ ਦੋਸ਼ੀ ਨੂੰ ਕਾਬੂ ਕਰਕੇ ਵਾਰਦਾਤ ਸਮੇਂ ਵਰਤੀ ਐਕਟੀਵਾ ਸਕੂਟੀ ਅਤੇ ਖੋਹਸੁਦਾ ਮੋਬਾਇਲ ਫੋਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਪੁਲਿਸ ਜਦੋਂ ਪੁਲਿਸ ਇਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਰਾਹੁਲ ਉਰਫ ਮਿੱਠੂ ਆਪਣੀ, ਐਕਟਿਵਾ ਸਕੂਟੀ ਨੂੰ ਭੱਜਾ ਕੇ ਨਿਕਲਣ ਲੱਗਾ ਤਾਂ ਪਿੱਛਾ ਕਰਨ ਤੇ ਉਸਦੀ ਐਕਟੀਵਾ ਸਕੂਟੀ ਸਲਿੱਪ ਹੋ ਕੇ ਉਹ ਡਿੱਗ ਗਿਆ, ਜਿਸ ਕਾਰਨ ਉਸਦੇ ਸੱਟਾਂ ਲੱਗੀਆ ਤੇ ਪੁਲਿਸ ਪਾਰਟੀ ਵੱਲੋਂ ਉਸਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।