ਜਲੰਧਰ ’ਚ ਆਪ ਆਗੂ ਦਾ ਗੋਲੀਆਂ ਮਾਰ ਕੇ ਕਤਲ/ ਗੁਰੂ ਘਰ ਤੋਂ ਵਾਪਸ ਪਰਤ ਰਹੇ ਸੀ ਲੱਕੀ ਓਬਰਾਏ/ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

0
2

ਜਲੰਧਰ ਵਿਚ ਅੱਜ ਚੜ੍ਹਦੀ ਸਵੇਰ ਉਸ ਵੇਲੇ ਵੱਡੀ ਵਾਰਦਾਤ ਵਾਪਰ ਗਈ ਜਦੋਂ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦਾ ਕੁੱਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਸ਼ਹਿਰ ਦੇ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ, ਜਿੱਥੇ ਬਦਮਾਸ਼ਾਂ ਨੇ ਓਬਰਾਏ ਦੀ ਥਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਓਬਰਾਏ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਕੁੱਲ ਪੰਜ ਗੋਲੀਆਂ ਚਲਾਈਆਂ, ਜਿਸ ਨਾਲ ਥਾਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਉਬਰਾਏ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।  ਉਸ ਦੀ ਛਾਤੀ ਵਿੱਚ ਦੋ ਗੋਲੀਆਂ ਅਤੇ ਸਿਰ ਵਿੱਚ ਇੱਕ ਗੋਲੀ ਲੱਗੀ। ਘਟਨਾ ਦੀ ਸੂਚਨਾ ਮਿਲਦੇ ਹੀ, ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ ਅਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ।
ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਧਰ ਵਿਰੋਧੀ ਧਿਰਾਂ ਨੇ ਘਟਨਾ ਨੂੰ ਲੈ ਕੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਵਿਰੋਧੀਆਂ ਨੇ ਇਸ ਨੂੰ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦਾ ਵੱਡਾ ਫੇਲੀਅਰ ਕਰਾਰ ਦਿੱਤਾ  ਹੈ।

LEAVE A REPLY

Please enter your comment!
Please enter your name here