ਜੰਡਿਆਲਾ ਗੁਰੂ ਪਹੁੰਚੇ ਮੰਤਰੀ ਹਰਭਜਨ ਈਟੀਓ/ ਸਿਹਤ ਬੀਮਾ ਕਾਰਡ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ

0
2

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੱਜ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਪਹੁੰਚੇ ਜਿੱਥੇ ਉਨ੍ਹਾਂ ਨੇ ਹਲਕੇ ਦੇ ਪਿੰਡ ਚੌਹਾਨ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਚੱਲ ਰਹੀ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਰਜਿਸਟ੍ਰੇਸ਼ਨ ਦੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਹਾਜ਼ਰ ਲੋਕਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰੇਕ ਪੰਜਾਬੀ ਨੂੰ 10 ਲੱਖ ਤਕ ਦਾ ਇਲਾਜ ਮੁਫਤ ਮਿਲਣ ਲੱਗੇਗਾ, ਜਿਸ ਦਾ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਹਰ ਯੋਗ ਵਿਅਕਤੀ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ, ਜਿਸ ਰਾਹੀਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਹਤ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ ਅਤੇ ਲੋਕਾਂ ਨੂੰ ਘਰ ਦੇ ਨੇੜੇ ਉੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ 57 ਮੋਬਾਇਲ ਕੈਂਪ ਲਗਾਏ ਗਏ ਹਨ ਜਿੱਥੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਲੈ ਕੇ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਇਸ ਮੌਕੇ ਉਨ੍ਹਾਂ ਸਿਹਤ ਬੀਮਾ ਕਾਰਡ ਬਣਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਮੌਕੇ ’ਤੇ ਮੌਜੂਦ ਲੋਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਵੱਧ ਤੋਂ ਵੱਧ ਇਸ ਯੋਜਨਾ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਕੋਈ ਵੀ ਨਾਗਰਿਕ ਇਲਾਜ ਤੋਂ ਵਾਂਝਾ ਨਾ ਰਹੇ।

LEAVE A REPLY

Please enter your comment!
Please enter your name here