ਪੰਜਾਬ ਲਹਿਰਾਗਾਗਾ ਦੇ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ/ ਗੰਦਾ ਪਾਣੀ ਪੀਣ ਲਈ ਮਜਬੂਰ ਹੋਏ ਸ਼ਹਿਰ ਦੇ ਲੋਕ By admin - February 10, 2026 0 2 Facebook Twitter Pinterest WhatsApp ਸੰਗਰੂਰ ਅਧੀਨ ਆਉਂਦੇ ਲਹਿਰਾਗਾਗਾ ਸ਼ਹਿਰ ਦੇ ਵਾਸੀ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਡਾਢੇ ਪ੍ਰੇਸ਼ਾਨ ਹਨ। ਸ਼ਹਿਰ ਵਾਸੀਆਂ ਦੇ ਦੱਸਣ ਮੁਤਾਬਕ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਤਾਰ ਗੰਦਾ ਪਾਣੀ ਆ ਰਿਹਾ ਹੈ, ਜਿਸ ਕਾਰਨ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹਨ। ਉਧਰ ਇਸ ਮਸਲੇ ਉਤੇ ਸਿਆਸਤ ਵੀ ਗਰਮਾ ਗਈ ਹੈ। ਕਾਂਗਰਸੀ ਆਗੂ ਦੁਰਲੱਭ ਸਿੰਘ ਸਿੱਧੂ ਨੇ ਸ਼ਹਿਰ ਅੰਦਰ ਫਲੈਕਸ ਬੋਰਡ ਲਗਾ ਕੇ ਲੋਕਾਂ ਨੂੰ ਪੀਣ ਵਾਲੇ ਪਾਣੀ ਬਾਰੇ ਜਾਗਰੂਕ ਕੀਤਾ ਗਿਆ ਹੈ। ਫਲੈਕਸਾਂ ਵਿਚ ਗੰਦੇ ਪਾਣੀ ਦੇ ਚਲਦਿਆਂ ਪੀਲੀਏ ਦਾ ਪ੍ਰਕੋਪ ਵਧਣ ਦੀ ਗੱਲ ਕਹੀ ਗਈ ਹੈ। ਉਧਰ ਨਗਰ ਕੌਂਸਲ ਪ੍ਰਧਾਨ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਕਰਨ ਲਈ ਕਦਮ ਚੁੱਕਣ ਲਈ ਵਚਨਬੱਧਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੁੱਝ ਥਾਵਾਂ ਤੇ ਪਿਛਲੀਆਂ ਸਰਕਾਰਾਂ ਦੀ ਗਲਤੀ ਕਾਰਨ ਗੰਦਾ ਪਾਣੀ ਪੀਣ ਵਾਲੇ ਪਾਣੀ ਵਿਚ ਮਿਕਸ ਹੋ ਰਿਹਾ ਸੀ, ਜਿਸ ਨੂੰ ਲਗਾਤਾਰ ਦਰੁਸਤ ਕੀਤਾ ਜਾ ਰਿਹਾ ਹੈ।