ਨੰਗਲ ’ਚ ਸੜਕ ਹਾਦਸੇ ਦੌਰਾਨ ਦੋ ਜ਼ਖਮੀ/ ਟਿੱਪਰ ਨੇ ਐਕਟਿਵਾ ਸਵਾਰਾਂ ਨੂੰ ਮਾਰੀ ਟੱਕਰ

0
3

ਨੰਗਲ-ਸ੍ਰੀ ਆਨੰਦੁਪੁਰ ਸੜਕ ਉਤੇ ਵਾਪਰੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਦੀ ਪਛਾਣ ਕਰਨੈਲ ਸਿੰਘ ਅਤੇ ਰਾਹੁਲ ਵਾਸੀ ਪਿੰਡ ਹੰਬੇਵਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇ ਐਕਟਿਵਾ ਤੇ ਸਵਾਰ ਹੋ ਕੇ ਜਾ ਰਹੇ ਸੀ ਕਿ ਐਮ ਪੀ ਕੋਠੀ ਨੇਠੇ ਇਕ ਟਿੱਪਰ ਨੇ ਉਨ੍ਹਾਂ ਦੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮੌਕੇ ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਹਾਦਸੇ ਤੋਂ ਬਾਦ ਪੁਲਿਸ ਤੇ ਐਬੂਲੈਂਸ ਕਾਫੀ ਦੇਰ ਤਕ ਮੌਕੇ ਤੇ ਨਹੀਂ ਪਹੁੰਚੀ।

LEAVE A REPLY

Please enter your comment!
Please enter your name here