ਮਲੋਟ ਸ਼ਹਿਰ ਅੰਦਰ ਆਵਾਰਾ ਕੁੱਤਿਆਂ ਦਾ ਕਹਿਰ/ ਗਲੀ ’ਚ ਜਾਂਦੀ ਮਹਿਲਾ ਨੂੰ ਕੀਤਾ ਗੰਭੀਰ ਜ਼ਖ਼ਮੀ

0
2

 

ਪੰਜਾਬ ਅੰਦਰ ਆਵਾਰਾ ਕੁੱਤਿਆਂ ਦੇ ਲੋਕਾਂ ਉਤੇ ਹਮਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਸਰਹੱਦੀ ਸ਼ਹਿਰ ਮਲੋਟ ਤੋਂ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੇ ਗੁਰਦੁਆਰਾ ਰੋਡ ’ਤੇ ਜਾ ਰਹੀ ਰੀਤਾ ਨਾਮ ਦੀ ਮਹਿਲਾ ਉਤੇ ਆਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ। ਹਮਲੇ ਵਿਚ ਮਹਿਲਾ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਸਥਾਨਕ ਸਿਵਲ ਹਸਪਤਾਲ ਅੰਦਰ ਭਰਤੀ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਬਠਿੰਡਾ ਲਈ ਰੈਫਰ ਕਰ ਦਿੱਤਾ ਗਿਆ ਹੈ। ਕੁੱਤਿਆਂ ਦੇ ਹਮਲੇ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਤੋਂ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਕਰਨ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here