ਅੰਮ੍ਰਿਤਸਰ ਪੁਲਿਸ ਵੱਲੋਂ ਕਤਲ ਮਾਮਲੇ ਦੇ ਦੋਸ਼ੀ ਦਾ ਐਨਕਾਊਟਰ/ ਚਾਟੀਵਿੰਡ ਨੇੜੇ ਜਵਾਬੀ ਕਾਰਵਾਈ ਦੌਰਾਨ ਜ਼ਖਮੀ ਹਾਲਤ ’ਚ ਕਾਬੂ

0
2

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਕਤਲ ਮਾਮਲੇ ’ਚ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਬਲਜਿੰਦਰ ਸਿੰਘ ਉਰਫ ਬੋਬੀ ਦਾ ਇਨਕਾਊਂਟਰ ਕੀਤਾ ਗਿਆ ਹੈ। ਇਹ ਕਾਰਵਾਈ ਥਾਣਾ ਚਾਟੀਵਿੰਡ ਦੀ ਹੱਦ ਅੰਦਰ ਗੁਪਤ ਸੂਚਨਾ ਦੇ ਆਧਾਰ ’ਤੇ ਅੰਜਾਮ ਦਿੱਤੀ ਗਈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਮੁਲਜਮ ਦੇ ਚਾਟੀਵਿੰਡ ਇਲਾਕੇ ਅੰਦਰ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਦ ਪੁਲਿਸ ਨੇ ਨਾਕੇਬੰਦੀ ਕਰ ਕੇ ਮੁਲਜਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜਮ ਨੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜਮ ਨੂੰ ਜ਼ਖਮੀ ਹਾਲਤ ਵਿਚ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਰਨ ਤਾਰਨ ਨਾਲ ਸਬੰਧਤ ਬਲਜਿੰਦਰ ਸਿੰਘ ਉਰਫ ਬੋਬੀ ਖਿਲਾਫ ਮਾਰਚ 2025 ਵਿੱਚ ਕਤਲ ਦਾ ਮਾਮਲਾ ਦਰਜ ਹੋਇਆ ਸੀ। ਇਸੇ ਮਾਮਲੇ ਵਿਚ ਪੁਲਿਸ ਨੇ ਜਦੋਂ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਪੁਲਿਸ ਪਾਰਟੀ ’ਤੇ ਤਾਂਬੜ ਤੋੜ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਬਲਜਿੰਦਰ ਸਿੰਘ ਉਰਫ ਬੋਬੀ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸਨੂੰ ਕਾਬੂ ਕਰ ਲਿਆ ਗਿਆ। ਜ਼ਖਮੀ ਹਾਲਤ ਵਿੱਚ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਬਲਜਿੰਦਰ ਸਿੰਘ ਉਰਫ ਬੋਬੀ ਖਿਲਾਫ ਕੁੱਲ ਚਾਰ ਐਫਆਈਆਰ ਦਰਜ ਹਨ, ਜਿਨ੍ਹਾਂ ਵਿੱਚ ਇੱਕ ਕਤਲ ਅਤੇ ਤਿੰਨ ਐਨਡੀਪੀਐਸ ਐਕਟ ਨਾਲ ਸੰਬੰਧਿਤ ਹਨ। ਇਨਕਾਊਂਟਰ ਸਥਾਨ ਤੋਂ ਚਾਰ ਜਿੰਦਾ ਰੋਂਦ ਵੀ ਬਰਾਮਦ ਕੀਤੇ ਗਏ ਹਨ। ਡੀਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਗੱਲ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਦੇ ਕਿਸੇ ਗੈਂਗਸਟਰ ਜਾਂ ਅਪਰਾਧਿਕ ਗਿਰੋਹ ਨਾਲ ਸੰਬੰਧ ਹਨ ਜਾਂ ਨਹੀਂ। ਪੁਲਿਸ ਵੱਲੋਂ ਮਾਮਲੇ ਦੀ ਤਫ਼ਤੀਸ਼ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

LEAVE A REPLY

Please enter your comment!
Please enter your name here