ਪੰਜਾਬ ਥਾਣਾ ਖਾਲੜਾ ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ/ ਨਸ਼ੇ ਦੀ ਖੇਪ ਸਮੇਤ ਚਾਰ ਜਣਿਆਂ ਨੂੰ ਕੀਤਾ ਗ੍ਰਿਫਤਾਰ/ 1 ਕਿੱਲੋ 23 ਗਰਾਮ ਹੈਰੋਇਨ ਬਰਾਮਦ By admin - February 14, 2026 0 2 Facebook Twitter Pinterest WhatsApp ਥਾਣਾ ਖਾਲੜਾ ਦੀ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਚਾਰ ਜਣਿਆਂ ਨੂੰ ਨਸ਼ਿਆਂ ਦੀ ਖੇਪ ਸਮੇਤ ਚਾਰ ਜਣਿਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 1 ਕਿੱਲੋ 23 ਗਰਾਮ ਹੈਰੋਇਨ, ਦੋ ਮੋਬਾਈਲ ਫੋਨ ਅਤੇ ਇਕ ਮੋਟਰ ਸਾਇਕਲ ਬਰਾਮਦ ਕੀਤਾ ਹੈ। ਪੁਲਿਸ ਨੇ ਇਹ ਬਰਾਮਦਗੀ ਨਾਕੇਬੰਦੀ ਦੌਰਾਨ ਕੀਤੀ ਗਈ ਤਲਾਸ਼ੀ ਦੌਰਾਨ ਕੀਤੀ ਹੈ। ਪੁਲਿਸ ਨੇ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਅਗਲੀ ਪੁਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਮੁਖਬਰ ਖਾਸ ਤੋਂ ਇਤਲਾਹ ਮਿਲੀ ਸੀ ਕਿ ਜੋਬਨਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ, ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਜੋਗਿੰਦਰਪਾਲ ਸਿੰਘ, ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਦਲੀਪ ਸਿੰਘ ਅਤੇ ਪਲਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਸਾਰੇ ਵਾਸੀ ਅੰਮ੍ਰਿਤਸਰ ਵਾਸੀ ਪਹੂਵਿੰਡ ਥਾਣਾ ਭਿੱਖੀਵਿੰਡ ਜੋ ਪਾਕਿਸਤਾਨ ਦੇ ਸਮੱਗਲਰਾ ਪਾਸੋ ਡਰੋਨ ਰਾਹੀ ਹੈਰੋਨਿ ਮੁੰਗਵਾ ਕੇ ਅੱਗੇ ਵੇਚਦੇ ਹਨ ਅਤੇ ਅੱਜ ਵੀ ਮੋਟਰਸਾਇਕਲ ਉਤੇ ਸਵਾਰ ਹੋ ਕਿ ਡੱਲ ਵਾਲੀ ਸਾਈਡ ਤੋਂ ਆ ਰਹੇ ਹਨ। ਪੁਲਿਸ ਨੇ ਇਤਲਾਹ ਦੇ ਆਧਾਰ ਤੇ ਨਾਕਾਬੰਦੀ ਦੌਰਾਨ ਮੁਲਜਮਾਂ ਨੂੰ ਰੁਕਣ ਦਾ ਇਸ਼ਾਰਾ ਦਾ ਇਸ਼ਾਰਾ ਕੀਤਾ ਤਾਂ ਮੁਲਜਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤਾ ਤਾਂ ਮੋਟਰ ਸਾਇਕਲ ਡਿੱਗ ਪਿਆ। ਪੁਲਿਸ ਨੇ ਮੁਲਜਮਾਂ ਦੀ ਤਲਾਸ਼ੀ ਲਈ ਗਈ ਤਾਂ ਉਹਨਾਂ ਕੋਲੋਂ 1 ਕਿਲੋ, 23 ਗ੍ਰਾਮ ਹੈਰੋਇਨ, ਮੋਬਾਇਲ ਫੋਨ, ਇੱਕ ਮੋਟਰਸਾਇਕਲ ਬ੍ਰਾਮਦ ਹੋਇਆ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।