ਪੰਜਾਬ ਕਪੂਰਥਲਾ ’ਚ ਨੌਜਵਾਨ ਕਾਰੋਬਾਰੀ ਵੱਲੋਂ ਖੁਦਕੁਸ਼ੀ/ ਫਾਹਾ ਲਗਾ ਕੇ ਸਮਾਪਤ ਕੀਤੀ ਜੀਵਨ ਲੀਲਾ/ ਦੋ ਦਿਨ ਬਾਅਦ ਹੋਣਾ ਸੀ ਵਿਆਹ, ਮਾਤਮ ’ਚ ਬਦਲੀ ਖੁਸ਼ੀ By admin - February 14, 2026 0 3 Facebook Twitter Pinterest WhatsApp ਕਪੂਰਥਲਾ ਸ਼ਹਿਰ ਅੰਦਰ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦੋਂ ਇੱਕ ਨੌਜਵਾਨ ਕਾਰੋਬਾਰੀ ਨੇ ਆਪਣੇ ਹੀ ਘਰ ਵਿੱਚ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ 29 ਸਾਲਾ ਕਰਨ ਕੁਮਾਰ ਵਾਸੀ ਸ਼ਿਵ ਕਾਲੋਨੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦਾ ਦੋ ਦਿਨ ਬਾਅਦ ਹੋਣਾ ਸੀ ਅਤੇ ਅਚਾਨਕ ਵਾਪਰੀ ਘਟਨਾ ਤੋਂ ਬਾਦ ਵਿਆਹ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਦੁਪਹਿਰ ਉਹ ਆਪਣੇ ਘਰ ਦੀ ਤੀਜੀ ਮੰਜ਼ਿਲ ‘ਤੇ ਗਿਆ, ਜਿੱਥੇ ਉਸ ਨੇ ਫੰਦਾ ਲਗਾ ਲਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਹੇਠਾਂ ਉਤਾਰ ਕੇ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ, ਜਿੱਥੇ ਡਿਊਟੀ ‘ਤੇ ਮੌਜੂਦ ਡਾਕਟਰ ਨੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਮ੍ਰਿਤਕ ਦੇ ਚਾਚਾ ਧਰਮਪਾਲ ਮਹਾਜਨ ਨੇ ਦੱਸਿਆ ਕਿ ਕਰਨ ਕੁਮਾਰ ਦਾ ਵਿਆਹ ਦੋ ਦਿਨ ਬਾਅਦ ਸੀ ਅਤੇ ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਅੱਜ ਸ਼ਾਮ ਸ਼ਗੁਨ ਦੀ ਰਸਮ ਵੀ ਹੋਣੀ ਸੀ, ਪਰ ਅਚਾਨਕ ਵਾਪਰੇ ਇਸ ਹਾਦਸੇ ਨਾਲ ਪੂਰਾ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਸਿਟੀ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਪਰਿਵਾਰਕ ਮੈਂਬਰਾਂ ਨੇ ਫਿਲਹਾਲ ਕਿਸੇ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਇਨਕਾਰ ਕੀਤਾ ਹੈ।