ਪੰਜਾਬ ਮੋਹਾਲੀ ਦੇ ਫੇਸ-11 ’ਚ ਨੌਜਵਾਨ ਕਤਲ/ ਮੰਦਰ ’ਚ ਮੱਥਾ ਟੇਕਣ ਗਏ ਦੇ ਮਾਰਿਆ ਚਾਕੂ/ ਪਰਵਾਸੀਆਂ ’ਤੇ ਲੱਗੇ ਵਾਰਦਾਤ ਅੰਜ਼ਾਮ ਦੇ ਦੋਸ਼ By admin - February 16, 2026 0 2 Facebook Twitter Pinterest WhatsApp ਮੋਹਾਲੀ ਦੇ ਫੇਜ-11 ਵਿਖੇ ਮੰਦਰ ਦੇ ਬਾਹਰ ਨੌਜਵਾਨ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਨੌਜਵਾਨ ਸ਼ਿਵਰਾਤਰੀ ਮੌਕੇ ਮੰਦਰ ਵਿਚ ਮੱਥਾ ਟੇਕਣ ਗਿਆ ਸੀ, ਜਿੱਥੇ ਕੁੱਝ ਪਰਵਾਸੀ ਆਪਸ ਵਿਚ ਲੜ ਰਹੇ ਸਨ। ਇਸੇ ਦੌਰਾਨ ਉਨ੍ਹਾਂ ਨੇ ਨੌਜਵਾਨ ਉਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੀੜਤ ਨੂੰ ਜ਼ਖਮੀ ਹਾਲਤ ਵਿਚ ਫੋਰਟਿਸ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਹਸਪਤਾਲ ਦਾ ਬਾਹਰ ਇਕੱਠਾ ਹੋਏ ਪਰਿਵਾਰਕ ਮੈਂਬਰਾਂ ਨੇ ਧਰਨਾ ਲਾ ਕੇ ਦੋਸ਼ੀਆਂ ਦੀ ਗ੍ਰਿਫਤਾਰ ਦੀ ਮੰਗ ਕੀਤੀ। ਪਰਿਵਾਰ ਦੇ ਦੱਸਣ ਮੁਤਾਬਕ ਪਰਵਾਸੀ ਜਗਤਪੁਰਾ ਕਾਲੋਨੀ ਦੇ ਵਾਸੀ ਦੱਸੇ ਜਾ ਰਹੇ ਨੇ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਵਿਰਲਾਪ ਕਰਦਿਆਂ ਕਿਹਾ ਕਿ ਸਰਕਾਰਾਂ ਨੇ ਪੰਜਾਬ ਅਤੇ ਹਰਿਆਣਾ ਅੰਦਰ ਪਰਵਾਸੀਆਂ ਨੂੰ ਭਰ ਦਿੱਤਾ ਹੈ ਜੋ ਲਗਾਤਾਰ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਨੇ ਜਦਕਿ ਸਰਕਾਰਾਂ ਮੂਕ ਦਰਸ਼ਕ ਬਣੀਆਂ ਹੋਈਆਂ ਨੇ। ਪਰਿਵਾਰ ਦਾ ਇਲਜ਼ਾਮ ਸੀ ਕਿ ਸ਼ਿਵਰਾਤਰੀ ਮੌਕੇ ਪੁਲਿਸ ਪ੍ਰਸ਼ਾਸਨ ਨੇ ਥਾਂ ਥਾਂ ਨਾਕੇਬੰਦੀ ਕੀਤੀ ਹੋਈ ਸੀ, ਇਸ ਦੇ ਬਾਵਜੂਦ ਹਮਲਾਵਰ ਕਤਲ ਵਰਗੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਦ ਫਰਾਰ ਹੋਣ ਵਿਚ ਕਾਮਯਾਬ ਹੋ ਗਏ ਹਨ। ਪਰਿਵਾਰ ਨਾਲ ਆਏ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਉਤੇ ਅਪਰਾਧੀਆਂ ਨੂੰ ਸ਼ਹਿ ਦੇਣ ਦੇ ਇਲਜ਼ਾਮ ਲਾਉਂਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰ ਕੇ ਸਖਤ ਕਾਰਵਾਈ ਅਮਲ ਵਿਚ ਲਿਆਉਣ ਦੀ ਮੰਗ ਕੀਤੀ।