ਪੰਜਾਬ ਗੁਰਦਾਸਪੁਰ ਦੇ ਪਿੰਡ ਸਰਾਵਾਂ ਦੀ ਹੋਵੇਗੀ ਕਾਇਆਕਲਪ/ 45 ਲੱਖ ਨਾਲ ਕਰਵਾਏ ਜਾਣਗੇ ਵਿਕਾਸ ਕੰਮ By admin - February 16, 2026 0 3 Facebook Twitter Pinterest WhatsApp ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕੰਮਾਂ ਵਿਚ ਲਗਾਤਾਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਗੁਰਦਾਸਪੁਰ ਦੇ ਪਿੰਡ ਸਰਾਵਾਂ ਵਿਖੇ ਵੱਡੇ ਕੰਮ ਕਰਵਾਏ ਜਾ ਰਹੇ ਹਨ। ਜਾਣਕਾਰੀ ਅਨੁਸਾਰ ਪਿੰਡ ਸਰਾਵਾਂ ਵਿਖੇ ਵੱਖ ਵੱਖ ਕੰਮਾਂ ਉਤੇ 45 ਲੱਖ ਰੁਪਏ ਖਰਚੇ ਜਾ ਰਹੇ ਹਨ। ਇਨ੍ਹਾਂ ਕੰਮਾਂ ਵਿਚ ਸੜਕਾਂ ਤੋਂ ਇਲਾਵਾ ਲਾਕ-ਟਾਈਲ ਲਗਾਉਣ ਅਤੇ ਧਰਮਸ਼ਾਲਾ ਬਣਾਉਣ ਜਿਹੇ ਕੰਮ ਸ਼ਾਮਲ ਹਨ। ਇਨ੍ਹਾਂ ਕੰਮਾਂ ਦਾ ਉਦਘਾਟਨ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪੰਜਾਬ ਮੁੜ ਤੋਂ ਵਿਕਾਸ ਦੇ ਰਾਹ ‘ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਸਰਾਵਾਂ ਵਿੱਚ ਸੜਕ, ਲਾਕਿੰਗ ਟਾਇਲ ਅਤੇ ਪਿੰਡ ਵਾਸੀਆਂ ਦੀ ਮੰਗ ‘ਤੇ ਧਰਮਸ਼ਾਲਾ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।