ਪੰਜਾਬ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੀ ਵੀਡੀਓ ਵਾਇਰਲ/ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਸਖਤ ਨਿੰਦਾ By admin - February 17, 2026 0 4 Facebook Twitter Pinterest WhatsApp ਸ੍ਰੀ ਦਰਬਾਰ ਸਾਹਿਬ ਪਰਿਕਰਮਾ ਅੰਦਰ ਗੱਡੀ ਚਲਾਏ ਜਾਣ ਵਾਇਰਲ ਵੀਡੀਓ ਦਾ ਮਾਮਲਾ ਗਰਮਾ ਗਿਆ ਹੈ। ਏਆਈ ਤਕਨੀਕ ਨਾਲ ਤਿਆਰ ਇਸ ਵੀਡੀਓ ਵਿਚ ਇਕ ਨੌਜਵਾਨ ਪਰਿਕਰਮਾ ਅੰਦਰ ਸਕਾਰਪਿਉ ਗੱਡੀ ਵਿਚ ਬੈਠਦਾ ਦਰਸਾਇਆ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਖਤ ਇਤਰਾਜ ਜਾਹਰ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਸਖਤ ਕਾਰਵਾਈ ਮੰਦੀ ਹੈ ਸਰਕਾਰਾਂ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਨੇ ਪਰ ਕੋਈ ਕਾਰਵਾਈ ਨਾ ਹੋਣ ਕਾਰਨ ਸ਼ਰਾਰਤੀਆਂ ਦੇ ਹੌਂਸਲੇ ਬੁਲੰਦ ਹੋ ਰਹੇ ਨੇ। ਉਨ੍ਹਾਂ ਦੋਵੇਂ ਸਰਕਾਰਾਂ ਨੂੰ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਵੀਡੀਓ ਦੀ ਕੜੀ ਨਿੰਦਾ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਵੀਡੀਓ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੀਆਂ ਵੀਡੀਓਜ਼ ਤਿਆਰ ਕਰਨ ਅਤੇ ਫੈਲਾਉਣ ਵਾਲੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੀਆਂ ਗਲਤ ਅਤੇ ਭ੍ਰਮਿਤ ਕਰਨ ਵਾਲੀਆਂ ਵੀਡੀਓਜ਼ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ, ਤਾਂ ਜੋ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਹੋਰ ਠੇਸ ਨਾ ਪਹੁੰਚੇ।