ਬਠਿੰਡਾ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ/ ਪਿਸਟਲ ਤੇ ਕਾਰਤੂਸਾਂ ਸਮੇਤ 5 ਮੁਲਜ਼ਮ ਕਾਬੂ

0
3

 

ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦਾ ਐਨਕਾਊਟਰ ਕੀਤਾ ਗਿਆ ਹੈ। ਪੁਲਿਸ ਨੇ ਮੁਕਾਬਲੇ ਤੋਂ ਬਾਦ 5 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚੋਂ ਇਕ ਜਣਾ ਜ਼ਖਮੀ ਹੋਇਆ ਹੈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਨਸ਼ੇ ਤੇ ਲੁੱਟ-ਖੋਹਾਂ ਵਿਚ ਸ਼ਾਮਲ ਪੰਜ ਜਣਿਆਂ ਤੇ ਰੇਲਵੇ ਸਟੇਸ਼ਨ ਨੇੜੇ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਰੇਡ ਕੀਤੀ ਤਾਂ ਮੁਲਜਮਾਂ ਨੇ ਫਾਇਰਿੰਗ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਇਕ ਜਣਾ ਜ਼ਖਮੀ ਹੋ ਗਿਆ। ਪੁਲਿਸ ਨੇ ਜ਼ਖਮੀ ਸਮੇਤ ਬਾਕੀ ਚਾਰਾਂ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੋਤਵਾਲੀ ਪੁਲਿਸ ਸਟੇਸ਼ਨ ਦੇ ਮੁੱਖ ਅਧਿਕਾਰੀ ਇੰਸਪੈਕਟਰ ਪਰਵਿੰਦਰ ਸਿੰਘ ਅਤੇ ਇੱਕ ਪੁਲਿਸ ਟੀਮ ਨੂੰ ਸੂਚਨਾ ਮਿਲੀ ਕਿ ਪੰਜ ਨੌਜਵਾਨ, ਗੈਰ-ਕਾਨੂੰਨੀ ਹਥਿਆਰਾਂ ਨਾਲ ਲੈਸ, ਪਾਰਲੇਜ ਕੰਪਨੀ ਦੀ ਛੱਡੀ ਹੋਈ ਇਮਾਰਤ ਵਿੱਚ ਬੈਠੇ ਹਨ ਅਤੇ ਸਵੇਰੇ ਰੇਲਵੇ ਸਟੇਸ਼ਨ ਤੋਂ ਨਿਕਲ ਰਹੇ ਯਾਤਰੀਆਂ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਹਨ। ਜਿਵੇਂ ਹੀ ਪੁਲਿਸ ਨੇ ਇਮਾਰਤ ‘ਤੇ ਛਾਪਾ ਮਾਰਿਆ, ਦੋਸ਼ੀ ਨੀਰਜ ਸ਼ਰਮਾ ਉਰਫ਼ ਕਾਲੂ ਨੇ ਮਾਰਨ ਦੇ ਇਰਾਦੇ ਨਾਲ ਪੁਲਿਸ ‘ਤੇ ਗੋਲੀ ਚਲਾ ਦਿੱਤੀ।
ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਇਕ ਗੋਲੀ ਮੁਲਜਮ ਖੱਬੇ ਪੈਰ ਵਿੱਚ ਲੱਗੀ, ਜਿਸਨੂੰ ਤੁਰੰਤ ਸਿਵਲ ਹਸਪਤਾਲ, ਬਠਿੰਡਾ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਬਾਕੀ ਚਾਰ ਸਾਥੀਆਂ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ  ਇੱਕ ਦੇਸੀ ਪਿਸਤੌਲ 315 ਬੋਰ, ਦੋ ਜ਼ਿੰਦਾ ਕਾਰਤੂਸ ਅਤੇ ਇੱਕ ਖਾਲੀ ਕਾਰਤੂਸ ਬਰਾਮਦ ਕੀਤਾ ਹੈ।  ਪੁਲਿਸ ਪੂਰੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here