ਗੁਰਦਾਸਪੁਰ ’ਚ ਵੀ ਉਠੀ ਬੇਅਦਬੀ ਰੋਕੋ ਕਾਨੂੰਨ ਦੀ ਮੰਗ/ 19 ਤਰੀਕ ਨੂੰ ਕੱਢਿਆ ਜਾਵੇਗਾ ਮੋਟਰ ਸਾਈਕਲ ਮਾਰਚ

0
2

ਧਰਮ ਗ੍ਰੰਥਾਂ ਦੀ ਬੇਅਦਬੀ ਰੋਕਮ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਲਗਾਤਾਰ ਜੋਰ ਫੜਦੀ ਜਾ ਰਹੀ ਹੈ। ਇਸ ਮੰਗ ਨੂੰ ਲੈ ਕੇ ਜਿੱਥੇ ਭਾਈ ਗੁਰਜੀਤ ਸਿੰਘ ਖਾਲਸਾ ਸਮਾਣਾ ਵਿਖੇ 17 ਮਹੀਨਿਆਂ ਤੋਂ ਧਰਨੇ ਉਤੇ ਬੈਠੇ ਹੋਏ ਹਨ, ਉਥੇ ਹੀ ਇਸ ਮੰਗ ਨੂੰ ਪੰਜਾਬ ਭਰ ਅੰਦਰ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਵੀ ਹੋ ਰਹੀਆਂ ਨੇ। ਇਸੇ ਤਹਿਤ ਸਰਬ ਧਰਮ ਬੇਅਦਬੀ ਰੁਕੋ ਕਾਨੂੰਨ ਮੋਰਚਾ ਵੱਲੋਂ 19 ਫਰਵਰੀ ਨੂੰ ਗੁਰਦਾਸਪੁਰ ਵਿਖੇ ਵੱਡੀ ਮੋਟਰਸਾਈਕਲ ਰੈਲੀ ਕੱਢੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਇੰਦਰਪਾਲ ਸਿੰਘ ਬੈਂਸ ਨੇ ਕਿਹਾ ਕਿ ਮੋਟਰ ਸਾਈਕਲ ਮਾਰਚ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਬੇਅਦਬੀ ਰੋਕੋ ਕਾਨੂੰਨ ਬਣਾਉਣ ਲਈ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਇਸ ਮੋਟਰ ਸਾਈਕਲ ਰੈਲੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਤਾਂ ਜੋ ਸਰਕਾਰ ਨੂੰ ਬੇਅਦਬੀਆਂ ਬਾਰੇ ਸਖਤ ਕਾਨੂੰਨ ਬਣਾਉਣ ਲਈ ਮਜਬੂਰ ਕੀਤਾ ਜਾ ਸਕੇ।
ਦੱਸਣਯੋਗ ਹੈ ਕਿ ਕਿਸੇ ਵੀ ਧਰਮ ਅਤੇ ਧਰਮ ਗ੍ਰੰਥਾਂ ਦੀ ਬੇਅਦਬੀ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ਵਿਖੇ ਭਾਈ ਗੁਰਜੀਤ ਸਿੰਘ ਖਾਲਸਾ 400 ਫੁੱਟ ਉੱਤੇ ਟਾਵਰ ਤੇ ਪਿਛਲੇ 508 ਦਿਨਾਂ ਤੋਂ ਯਾਨੀ ਕਰੀਬ 17 ਮਹੀਨਿਆਂ ਤੋਂ ਬੈਠੇ ਹੋਏ ਹਨ। ਉਹਨਾਂ ਦੇ ਇਸ ਲੜਾਈ ਨੂੰ ਪੂਰੇ ਪੰਜਾਬ ਤੱਕ ਪਹੁੰਚਾਉਣ ਲਈ ਬਹੁਤ ਸਾਰੇ ਲੋਕ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ।
ਇਸੇ ਤਹਿਤ ਸਰਵ ਧਰਮ ਬੇਅਦਬੀ ਰੁਕੋ ਕਾਨੂੰਨ ਮੋਰਚਾ ਦੇ ਮੋਰਚਾ ਕੋਆਰਡੀਨੇਟਰ ਭਾਈ ਗੁਰਪ੍ਰੀਤ ਸਿੰਘ ਪਿਛਲੇ ਕਈ ਦਿਨਾਂ ਤੋਂ ਗੁਰਦਾਸਪੁਰ ਵਿੱਚ ਡੇਰਾ ਲਗਾਏ ਹੋਏ ਹਨ ਅਤੇ ਇੱਥੇ 19 ਫਰਵਰੀ ਨੂੰ ਇੱਕ ਵੱਡੀ ਮੋਟਰਸਾਈਕਲ ਰੈਲੀ ਕੱਢਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਬੇਅਦਬੀ ਰੋਕੋ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਗੁਰਦਾਸਪੁਰੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਵੱਖ ਵਖ ਜਥੇਬੰਦੀਆਂ ਵੱਲੋਂ ਇਸ ਮੋਟਰਸਾਈਕਲ ਰੈਲੀ ਵਿੱਚ ਹਿੱਸਾ ਲੈਣ ਦਾ ਐਲਾਨ ਕੀਤਾ ਜਾ ਰਿਹਾ ਹੈ। ਸਨਾਤਨ ਜਾਗਰਨ ਮੰਚ ਅਤੇ ਵੱਖ ਵੱਖ ਵਾਰਡਾਂ ਦੇ ਕੌਂਸਲਰਾਂ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਚੜੂਨੀ ਅਤੇ ਜਿਲਾ ਵਪਾਰ ਮੰਡਲ ਵੱਲੋਂ ਵੀ ਮੋਟਰਸਾਈਕਲ ਰੈਲੀ ਅਤੇ ਸਰਵ ਧਰਮ ਬੇਅਦਬੀ ਰੋਕੋ ਕਾਨੂੰਨ ਦਾ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here