ਫਾਜਿਲਕਾ ਪੁਲਿਸ ਦੀ ਨਾਜਾਇਜ਼ ਸ਼ਰਾਬ ਖਿਲਾਫ਼ ਸਖ਼ਤੀ/ ਸ਼ਰਾਬ ਤਸਕਰਾਂ ਦੇ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ/ ਰੇਡ ਦੌਰਾਨ 15 ਹਜ਼ਾਰ ਲੀਟਰ ਲਾਹਣ ਤੇ ਸ਼ਰਾਬ ਬਰਾਮਦ

0
10

ਅੰਮ੍ਰਿਤਸਰ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਖਿਲਾਫ ਵੱਡਾ ਅਭਿਆਨ ਚਲਾਇਆ ਹੋਇਆ ਐ, ਜਿਸ ਦੇ ਤਹਿਤ ਸ਼ਰਾਬ ਤਸਕਰਾਂ ਦੇ ਟਿਕਾਣਿਆਂ ਤੇ ਛਾਪੇਮਾਰੀ  ਕੀਤੀ ਜਾ ਰਹੀ ਐ। ਇਸੇ ਤਹਿਤ ਸਰਹੱਦੀ ਜ਼ਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵੀ ਸ਼ਰਾਬ ਤਸਕਰਾਂ ਦੇ ਟਿਕਾਣਿਆਂ ਤੇ ਛਾਪੇਮਾਰੀ ਕਰ ਕੇ ਭਾਰੀ ਮਾਤਰਾ ਵਿਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਐ। ਪੁਲਿਸ ਨੇ ਫਾਜਿਲਕਾ ਦੇ ਵੱਖ ਵੱਖ ਪਿੰਡਾਂ ਅੰਦਰ ਛਾਪੇਮਾਰੀ ਕੀਤੀ ਗਈ। ਪੁਲਿਸ ਨੇ ਪਿੰਡ ਮਹਾਲਮ ਸਮੇਤ ਕਈ ਥਾਈ ਛਾਪੇਮਾਰੀ ਕਰ ਕੇ 15 ਹਜ਼ਾਰ ਲੀਟਰ ਲਾਹਣ ਅਤੇ ਦੇਸ਼ੀ ਸ਼ਰਾਬ ਬਰਾਮਦ ਕੀਤੀ ਐ।  ਛਾਪੇਮਾਰੀ ਵਾਲੇ ਪਿੰਡਾਂ ਵਿਚ ਅਬੋਹਰ ਦਾ ਪਿੰਡ ਚੰਨਣ ਖੇੜਾ ਅਤੇ ਜਲਾਲਾਬਾਦ ਅਧੀਨ ਆਉਂਦਾ ਪਿੰਡ ਮਹਾਲਮ ਵੀ ਸ਼ਾਮਲ ਐ। ਦੱਸਣਯੋਗ ਐ ਕਿ ਜਲਾਲਾਬਾਦ ਦਾ ਪਿੰਡ ਮਹਾਲਮ ਨਾਜਾਇਜ਼ ਸ਼ਰਾਬ ਮਾਮਲੇ ਵਿਚ ਕਾਫੀ ਬਦਨਾਮ ਐ। ਮਹਾਲਮ ਪਿੰਡ ਤੋਂ ਇਲਾਵਾ ਨੇੜਲੇ ਪਿੰਡਾਂ ਅੰਦਰ ਵੀ ਪੁਲਿਸ ਵੱਲੋਂ ਸਮੇਂ ਸਮੇਂ ਤੇ ਰੇਡ ਕਰ ਕੇ ਭਾਰੀ ਮਾਤਰਾ ਵਿਚ ਲਾਹਣ ਤੇ ਸ਼ਰਾਬ ਬਰਾਮਦ ਕੀਤੀ ਜਾਂਦੀ ਐ। ਅੰਮ੍ਰਿਤਸਰ ਵਿਖੇ ਵਾਪਰੇ ਜ਼ਹਿਰੀਲੀ ਸ਼ਰਾਬ ਕਾਂਡ ਤੋਂ ਬਾਅਦ ਪੁਲਿਸ ਵੱਲੋਂ ਇਨ੍ਹਾਂ ਪਿੰਡਾਂ ਵਿਚ ਵਿਸ਼ੇਸ਼ ਨਜਰ ਰੱਖੀ ਜਾ ਰਹੀ ਐ ਅਤੇ ਬਦਨਾਮ ਸ਼ਰਾਬ ਤਸਕਰਾਂ ਤੇ ਛਾਪੇਮਾਰੀ ਕਰ ਕੇ ਲਾਹਣ ਤੇ ਸ਼ਰਾਬ ਨੂੰ ਨਸ਼ਟ ਕੀਤਾ ਜਾ ਰਿਹਾ ਐ। ਪੁਲਿਸ ਨੇ ਸ਼ਰਾਬ ਤਸਕਰੀ ਨਾਲ ਜੁੜੇ ਲੋਕਾਂ ਨੂੰ ਸੁਧਰ ਜਾਣ ਦੀ ਚਿਤਾਵਨੀ ਦਿੱਤੀ ਐ।

LEAVE A REPLY

Please enter your comment!
Please enter your name here