ਖੰਨਾ ਪੁਲਿਸ ਦਾ ਗੈਂਗਸਟਰਾਂ ਖਿਲਾਫ ਐਕਸ਼ਨ/ ਸੂਹ ਦੇਣ ਵਾਲੇ ਨੂੰ 10 ਲੱਖ ਇਨਾਮ ਦਾ ਐਲਾਨ

0
3

ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਗਸਟਰ-ਮੁਕਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ। ਇਸੇ ਤਹਿਤ ਸਰਕਾਰ ਵੱਲੋਂ ਇਕ ਨੰਬਰ ਜਾਰੀ ਕਰ ਕੇ ਗੈਂਗਸਟਰਾਂ ਦੀ ਜਾਣਕਾਰੀ ਦੇਣ ਵਾਲਿਆਂ ਲਈ ਇਨਾਮ ਦਾ ਐਲਾਨ ਕੀਤਾ ਹੈ। ਗੱਲ ਜੇਕਰ ਜ਼ਿਲ੍ਹਾ ਪੁਲਿਸ ਖੰਨਾ ਦੀ ਕੀਤੀ ਜਾਵੇ ਤਾਂ ਸਥਾਨਕ ਪੁਲਿਸ ਨੇ ਆਪਣੇ ਅਧਿਕਾਰ ਖੇਤਰ ਹੇਠ ਆਉਂਦੇ ਇਲਾਕਿਆਂ ਅੰਦਰ ਗੈਂਗਸਟਰਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ ਇਨਾਮ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਡਾ. ਦਰਪਣ ਆਹਲੂਵਾਲੀਆਂ ਨੇ ਕਿਹਾ ਕਿ ਜੋ ਕੋਈ ਵੀ ਇਸ ਨੰਬਰ ’ਤੇ ਗੈਂਗਸਟਰਾਂ ਦੀ ਜਾਣਕਾਰੀ ਦੇਵੇਗਾ, ਉਸ ਨੂੰ ਸਰਕਾਰ ਦੇ ਐਲਾਨ ਮੁਤਾਬਕ 10 ਲੱਖ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here