ਪੰਜਾਬ ਸਮਰਾਲਾ ਦੇ ਘੁਲਾਲ ਸਕੂਲ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ/ ਬੱਚਿਆਂ ਤੇ ਸਟਾਫ ਨਾਲ ਮੁਲਾਕਾਤ, ਪ੍ਰਬੰਧਾਂ ’ਤੇ ਤਸੱਲੀ ਜਾਹਰ By admin - February 19, 2026 0 2 Facebook Twitter Pinterest WhatsApp ਸਿੱਖਿਆ ਮੰਤਰੀ ਹਰਜੋਤ ਬੈਂਸ ਸਮਰਾਲਾ ਨੇੜਲੇ ਪਿੰਡ ਘੁਲਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਅੰਦਰ ਹੋ ਰਹੇ ਪੜ੍ਹਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਉਨ੍ਹਾਂ ਦੇ ਸਕੂਲ ਦੇ ਮਿੱਡ ਡੇ ਮੀਲ ਦੀ ਕੁਆਲਟੀ, ਬਾਥਰੂਮਾਂ ਦੀ ਸਫਾਈ ਅਤੇ ਕਮਰਿਆਂ ਦੀ ਸਾਫ ਸਫਾਈ ਚੈੱਕ ਕੀਤੀ। ਇਸ ਤੋਂ ਇਲਾਵਾ ਅਧਿਆਪਕਾਂ ਦਾ ਹਾਜਰੀ ਰਜਿਸਟਰ ਦੀ ਜਾਂਚ ਕੀਤੀ ਅਤੇ ਸਾਰੀਆਂ ਕਲਾਸਾਂ ਵਿੱਚ ਜਾ ਕੇ ਬੱਚਿਆਂ ਨੂੰ ਪ੍ਰਸ਼ਨ ਪੁੱਛੇ। ਸਕੂਲ ਪ੍ਰਬੰਧਾਂ ਉਤੇ ਤਸੱਲੀ ਜਾਹਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇੱਥੇ ਸਟੇਟ ਅਵਾਰਡੀ ਅਧਿਆਪਕ ਸੰਜੀਵ ਕੁਮਾਰ ਅਤੇ ਉਹਨਾਂ ਦਾ ਸਟਾਫ ਬਹੁਤ ਵਧੀਆ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਸਕੂਲ ਦੀਆਂ ਕੰਧਾਂ ਉਤੇ ਅਧਿਆਪਕਾਂ ਵੱਲੋਂ ਲਿਖਾਏ ਮਾਟੋ ਨੂੰ ਪੂਰੇ ਪੰਜਾਬ ਦੇ ਸਕੂਲਾਂ ਵਿਚ ਲਿਖਵਾਉਣ ਦੀ ਗੱਲ ਵੀ ਕਹੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਸਿੱਖਿਆ ਪ੍ਰਤੀ ਪੂਰੀ ਤਰ੍ਹਾਂ ਧਿਆਨ ਦੇ ਕੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ ਅਤੇ ਸਕੂਲਾਂ ਦਾ ਇਨਫਰਸਟੱਕਚਰ ਪੂਰੀ ਤਰ੍ਹਾਂ ਅਪਡੇਟ ਰੱਖਿਆ ਜਾ ਰਿਹਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖੁਦ ਪੰਜਾਬ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਸਿੱਖਿਆ ਦੇ ਮਿਆਰ ਪ੍ਰਤੀ ਜਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ ਅਤੇ ਬੱਚਿਆਂ ਅਤੇ ਅਧਿਆਪਕਾਂ ਦੀ ਹੌਸਲਾ ਅਫਜਾਈ ਕਰ ਰਹੇ ਹਨ। ਇਸ ਤਹਿਤ ਉਨ੍ਹਾਂ ਨੇ ਬੀਤੇ ਦਿਨੀਂ ਸਮਰਾਲਾ ਨੇੜਲੇ ਪਿੰਡ ਘੁਲਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਅਚਨਚੇਤੀ ਦੌਰਾ ਕੀਤਾ। ਇਸ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਪ੍ਰਬੰਧਾਂ ਅਤੇ ਬੱਚਿਆਂ ਦੀ ਕਾਰਜਕੁਸ਼ਲਤਾ ਸਬੰਧੀ ਤਸੱਲੀ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਮੋਹਰੀ ਸੂਬਾ ਬਣਾਉਣਾ ਹੈ ਅਤੇ ਉਨ੍ਹਾਂ ਇਹ ਵੀ ਦੱਸਿਆ ਕਿ ਸੰਜੀਵ ਕੁਮਾਰ ਸਟੇਟ ਅਵਾਰਡੀ ਅਧਿਆਪਕ ਅਤੇ ਉਹਨਾਂ ਦਾ ਸਟਾਫ ਸਕੂਲ ਦੇ ਲਈ ਵਧੀਆ ਕੰਮ ਕਰ ਰਿਹਾ ਹੈ। ਸਕੂਲ ਵਿੱਚ 116 ਬੱਚੇ ਪੜ੍ਹਦੇ ਹਨ ਬੱਚਿਆਂ ਨੂੰ ਘਰ ਤੋਂ ਸਕੂਲ ਲਿਆਣਾ ਤੇ ਸਕੂਲ ਤੋਂ ਘਰ ਛੱਡਣ ਵਾਸਤੇ ਪਿੰਡ ਦੇ ਐਨਆਰਆਈ ਦੀ ਮਦਦ ਨਾਲ ਇੱਕ ਈ ਰਿਕਸ਼ਾ ਵੀ ਹੈ ਸਕੂਲ ਦੀਆਂ ਦੀਵਾਰਾਂ ਤੇ ਗੁਰਮੁਖੀ ਲਿਪੀ “ਪੈਂਤੀ” ਨਾਲ ਸੇਦ ਵਾਲੇ ਸਲੋਕ ਲਿਖੀ ਹੋਏ ਹਨ ਜਿਸ ਨੂੰ ਸਕੂਲ ਦੇ ਬਾਹਰ ਜਾ ਰਹੇ ਰਾਹਗੀਰ ਬੜੇ ਚਾਅ ਨਾਲ ਪੜ੍ਹਦੇ ਹਨ। ਇਸ ਸਕੂਲ ਵਿੱਚ ਕੰਮ ਕਰਦੇ ਮਿਹਨਤੀ ਅਧਿਆਪਕਾਂ ਦੇ ਕੰਮ ਦੀ ਪ੍ਰਤੀ ਲਗਨ ਦੀ ਪ੍ਰਸੰਸਾ ਕੀਤੀ। ਇਸ ਤੋਂ ਇਲਾਵਾ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਅਧਿਆਪਕਾਂ ਵੱਲੋਂ ਇਸ ਸਕੂਲ ਵਿੱਚ ਜੋ ਮਾਟੋ ਲਿਖਾਏ ਹੋਏ ਹਨ, ਉਨ੍ਹਾਂ ਨੂੰ ਪੂਰੇ ਪੰਜਾਬ ਦੇ ਸਕੂਲਾਂ ਵਿੱਚ ਲਿਖਾਇਆ ਜਾਵੇਗਾ।