Uncategorized ਜਲੰਧਰ ਪੁਲਿਸ ਵੱਲੋਂ ਗੈਂਗਸਟਰ ਦਾ ਐਨਕਾਊਟਰ/ ਮੁਕਾਬਲੇ ਤੋਂ ਬਾਅਦ ਜ਼ਖ਼ਮੀ ਹਾਲਤ ’ਚ ਕਾਬੂ/ ਦਰਜਨ ਤੋਂ ਵੱਧ ਮਾਮਲਿਆਂ ’ਚ ਲੋੜੀਂਦਾ ਸੀ ਮੁਲਜ਼ਮ By admin - May 20, 2025 0 8 Facebook Twitter Pinterest WhatsApp ਜਲੰਧਰ ਦੇਹਾਤੀ ਪੁਲਿਸ ਨੇ ਇਕ ਖਤਰਨਾਕ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਫੜ ਗਏ ਮੁਲਜਮ ਦੀ ਪਛਾਣ ਪਰਮਜੀਤ ਸਿੰਘ ਪੰਮਾ ਵਾਸੀ ਬੀਜੋ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਐ। ਇਹ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਗਰੋਹ ਦਾ ਮੈਂਬਰ ਸੀ ਅਤੇ 15 ਤੋਂ ਵਧੇਰੇ ਮਾਮਲਿਆਂ ਵਿਚ ਲੋੜੀਂਦਾ ਸੀ। ਪੁਲਿਸ ਨੇ ਦੋਸ਼ੀ ਦੇ ਇਲਾਕੇ ਵਿਚ ਹੋਣ ਦੀ ਸੂਚਨਾ ਤੋਂ ਬਾਅਦ ਨਾਕੇਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪੁਲਿਸ ਨੇ ਇਕ ਬਲੈਰੋ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਵਿਚ ਸਵਾਰ ਮੁਲਜਮ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਇਕ ਗੋਲੀ ਮੁਲਜਮ ਦੇ ਪੈਰ ਤੇ ਲੱਗੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਕੇ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮੁਲਜਮ ਤੋਂ ਦੋ ਪਿਸਤੌਲ ਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਐ। ਪੁਲਿਸ ਨੇ ਮੁਲਜਮ ਖਿਲਾਫ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।