ਗੁਰਦਾਸਪੁਰ ’ਚ ਮੁਲਾਜ਼ਮ ਜਥੇਬੰਦੀਆਂ ਦਾ ਪ੍ਰਦਰਸ਼ਨ/ ਪੈਨਸ਼ਨ ਬਹਾਲੀ ਤੇ ਟੈਟ ਸ਼ਰਤ ਖਤਮ ਕਰਨ ਦੀ ਮੰਗ

0
2

ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋ ਸਾਂਝੇ ਤੌਰ ਤੇ ਜਿਲ੍ਹਾ ਗੁਰਦਾਸਪੁਰ ਦੀ ਇਕਾਈ ਨੇ ਗੁਰਦਾਸਪੁਰ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਮੁਜਾਹਰਾ ਕੀਤਾ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਕਨਵੀਨਰਜ ਲਵਪ੍ਰੀਤ ਸਿੰਘ ਰੋੜਾਂਵਾਲੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ, ਜਿਸ ਦੇ ਚਲਦਿਆਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਰਹਿੰਦੇ ਇਕ ਸਾਲ ਦੌਰਾਨ ਕਰੋ ਜਾਂ ਮਰੋ ਤੇ ਤਹਿਤ ਵੱਡੇ ਐਕਸ਼ਨ ਕੀਤੇ ਜਾਣਗੇ ਅਤੇ ਜੇਕਰ ਸਰਕਾਰ ਨੇ ਮੰਗਾਂ ਮੰਨੀਆਂ ਤਾਂ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ।
ਮੁਲਾਜਮ ਆਗੂਆਂ ਦਾ ਇਲਜਾਮ ਸੀ ਕਿ ਸਰਕਾਰ ਨੇ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜਿਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ। ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਜਬਰਦਸਤ ਰੋਹ ਭੜਕ ਗਿਆ ਹੈ, ਜਿਸ ਦੇ ਤਹਿਤ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।
ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੋਰਾਨ ਸਮੂਹ ਐਨ ਪੀ ਐਸ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ ਜਿਸ ਦੇ ਸਬੰਧ ਵਿੱਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਅ ਵਿੱਚ ਹਨ। ਉਹਨਾਂ ਕਿਹਾ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿੱਚ ਆਰਡੀਨੈਂਸ ਪਾਸ ਕਰ ਵਾਪਸ ਲਵੇ ਨਹੀਂ ਤਾਂ ਇਹਨਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੋਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਜਥੇਬੰਦੀਆਂ ਵੱਲੋਂ 22 ਫਰਵਰੀ ਨੂੰ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਮਾਹਰ ਰੈਲੀ ਨੂੰ ਵੀ ਸਮਰਥਨ ਦਿੱਤਾ ਗਿਆ।

LEAVE A REPLY

Please enter your comment!
Please enter your name here