Uncategorized ਬਿਕਰਮ ਮਜੀਠੀਆ ਦਾ ਆਮ ਆਦਮੀ ਪਾਰਟੀ ’ਤੇ ਸ਼ਬਦੀ ਹਮਲਾ/ ਪੰਜਾਬੀਆਂ ਨੂੰ ਬਦਲਾਅ ਦੇ ਨਾਮ ’ਤੇ ਠੱਗਣ ਦੇ ਲਾਏ ਇਲਜ਼ਾਮ/ ਪੰਜਾਬ ਤੋਂ ਬਾਹਰੀ ਲੋਕਾਂ ਨੂੰ ਅਹੁਦੇਦਾਰੀਆਂ ਦੇਣ ’ਤੇ ਚੁੱਕੇ ਸਵਾਲ By admin - May 20, 2025 0 9 Facebook Twitter Pinterest WhatsApp ਅਕਾਲੀ ਆਗੂ ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ ’ਤੇ ਵੱਡਾ ਸ਼ਬਦੀ ਹਮਲਾ ਕੀਤਾ ਐ। ਆਮ ਆਦਮੀ ਪਾਰਟੀ ’ਤੇ ਪੰਜਾਬੀਆਂ ਨਾਲ ਧੋਖਾ ਕਰਨ ਦੇ ਇਲਜਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਬਦਲਾਅ ਦੇ ਨਾਮ ਤੇ ਵੱਡੀ ਠੱਗੀ ਮਾਰੀ ਐ। ਉਨ੍ਹਾਂ ਕਿਹਾ ਕਿ ਅੱਜ ਹਾਲਤ ਇਹ ਐ ਕਿ ਮੁੱਖ ਮੰਤਰੀ ਮਾਨ ਦਿੱਲੀ ਵਾਲਿਆਂ ਅੱਗੇ ਗੋਡੇ ਟੇਕ ਚੁੱਕੇ ਨੇ ਅਤੇ ਪੰਜਾਬ ਤੋਂ ਬਾਹਰੀ ਲੋਕਾਂ ਨੂੰ ਵੱਡੇ ਅਹੁਦਿਆਂ ਤੇ ਤੈਨਾਤ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਪਹਿਲਾਂ ਰਾਜ ਸਭਾ ਮੈਂਬਰ ਬਾਹਰਲੇ ਲਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਸੀ ਅਤੇ ਹੁਣ ਪ੍ਰਦੂਸ਼ਣ ਕੰਟਰੋਲ ਵਰਗੇ ਬੋਰਡਾਂ ਦੇ ਚੇਅਰਮੈਨ ਵੀ ਬਾਹਰੀ ਲੋਕਾਂ ਨੂੰ ਲਾ ਕੇ ਪੰਜਾਬ ਨੂੰ ਲੁੱਟਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਨੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਅਤੇ ਯੂਪੀ ਨਾਲ ਸਬੰਧਤ ਦਾਗੀ ਵਿਅਕਤੀਆਂ ਨੂੰ ਪੰਜਾਬੀਆਂ ਤੇ ਥੋਪਿਆ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਇਹ ਪੰਜਾਬ ਤੇ ਪੰਜਾਬੀਆਂ ਨਾਲ ਵੱਡਾ ਧੋਖਾ ਐ, ਜਿਸ ਦਾ ਲੋਕ ਆਉਣ ਵਾਲੇ ਸਮੇਂ ਵਿਚ ਜਵਾਬ ਦੇਣਗੇ। ਬਿਕਰਮ ਮਜੀਠੀਆਂ ਨੇ ਪੰਜਾਬੀਆਂ ਨੂੰ ਸਰਕਾਰ ਤੋਂ ਕੀਤੇ ਧੋਖੇ ਬਾਰੇ ਸਵਾਲ ਪੁੱਛਣ ਦੀ ਅਪੀਲ ਕੀਤੀ ਐ।