ਮੋਗਾ ਪੁਲਿਸ ਦੀ ਚੋਰੀ ਤੇ ਲੁੱਟ-ਖੋਹ ਦਾ ਦੋਸ਼ੀ ਕਾਬੂ/ ਦੋ ਮੋਬਾਇਲ, ਨਗਦੀ ਤੇ ਕਾਰ ਬਰਾਮਦ/ ਥਾਣਾ ਅਜੀਤਵਾਲ ’ਚ ਦਰਜ ਕੀਤਾ ਮਾਮਲਾ

0
2

ਜ਼ਿਲ੍ਹਾ ਮੋਗਾ ਦੀ ਪੁਲਿਸ ਨੂੰ ਉਸ ਸਮੇਂ ਅਹਿਮ ਸਫਲਤਾ ਮਿਲੀ ਜਦੋਂ ਚੋਰੀ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਇਹ ਕਾਰਵਾਈ ਮੋਗਾ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਅਜੀਤਵਾਲ ਦੀ ਪੁਲਿਸ ਵੱਲੋਂ ਕੀਤੀ ਗਈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀ ਕੋਲੋਂ ਖੋਹ ਕੀਤੇ ਗਏ ਦੋ ਮੋਬਾਇਲ ਫੋਨ ਅਤੇ 2500 ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਵਾਰਦਾਤ ਦੌਰਾਨ ਵਰਤੀ ਗਈ ਕਾਰ ਨੂੰ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਬਾਇਟ-ਰਾਜ ਸਿੰਘ, ਐਸਐਚਓ ਥਾਣਾ ਅਜੀਤਵਾਲ
ਜਾਣਕਾਰੀ ਦਿੰਦਿਆਂ ਥਾਣਾ ਅਜੀਤਵਾਲ ਦੇ ਐਸਐਚਓ ਰਾਜ ਸਿੰਘ ਨੇ ਦੱਸਿਆ ਕਿ ਐਸਐਸਪੀ ਅਜੇ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੁਦਈ  ਕੁਲਵਿੰਦਰ ਸਿੰਘ ਜੋ ਬਿਜਲੀ ਦਾ ਕੰਮ ਕਰਦਾ ਹੈ ਅਤੇ ਤਲਵੰਡੀ ਮੱਲੀਆਂ ਤੋਂ ਆਪਣੇ ਪਿੰਡ  ਕੋਕਰੀ ਕਲਾਂ ਆ ਰਿਹਾ ਸੀ ਅਤੇ ਰਸਤੇ ਵਿੱਚ ਪੰਜ ਕਾਰ ਸਵਾਰ ਖੜੇ ਸਨ ਜਿਨਾਂ ਵਿੱਚੋਂ ਇੱਕ ਨੌਜਵਾਨ ਨੇ ਉਸਦੀ ਗਰਦਨ ‘ਤੇ ਦਾਤਰ ਰੱਖ ਕੇ ਧਮਕਾਇਆ ਅਤੇ ਉਸ ਤੋਂ ਦੋ ਮੋਬਾਈਲ ਫੋਨ, 2500 ਰੁਪਏ ਨਕਦ ਅਤੇ ਆਧਾਰ ਕਾਰਡ ਖੋਹ ਕੇ ਫਰਾਰ ਹੋ ਗਏ।
ਇਸ ਮਾਮਲੇ ਸਬੰਧੀ ਥਾਣਾ ਅਜੀਤਵਾਲ ਵਿੱਚ ਪੰਜ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ। ਤਫਤੀਸ਼ ਦੌਰਾਨ ਪੁਲਿਸ ਨੇ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਕਬਜ਼ੇ ਤੋਂ ਵਾਰਦਾਤ ਵਿੱਚ ਵਰਤੀ ਗਈ ਕਾਰ  ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਬਾਕੀ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।ਅਤੇ ਜਲਦੀ ਹੀ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here