ਜਲੰਧਰ ’ਚ ਜਨਰਲ ਸਟੋਰ ’ਤੇ ਚੋਰਾਂ ਦਾ ਧਾਵਾਂ/ 35 ਹਜ਼ਾਰ ਨਕਦੀ ਲੈ ਕੇ ਹੋਏ ਫਰਾਰ/ ਘਟਨਾ ਸੀਸੀਟੀਵੀ ’ਚ ਕੈਦ

0
2

ਜਲੰਧਰ ਸ਼ਹਿਰ ਅੰਦਰ ਚੋਰਾਂ ਦੀਆਂ ਸਰਗਰਮੀਆਂ ਦਾ ਸਿਲਸਲਾ ਜਾਰੀ ਹੈ। ਤਾਜ਼ਾ ਮਾਮਲਾ ਸ਼ਹਿਰ ਅਵਤਾਰ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਛਾਬੜਾ ਜਨਰਲ ਸਟੋਰ ਨਾਮ ਦੀ ਦੁਕਾਨ ਅੰਦਰ ਦਾਖਲ ਹੋਏ ਚੋਰ 35 ਹਜ਼ਾਰ ਨਕਦੀ ਲੈ ਕੇ ਫਰਾਰ ਹੋ ਗਏ। ਚੋਰੀ ਦੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਦੁਕਾਨ ਮਾਲਕ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਰਵਾਈ ਮੰਗੀ ਹੈ। ਪੁਲਿਸ ਨੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਜਤਿਨ ਨੇ ਦੱਸਿਆ ਕਿ ਉਹ ਵੀਰਵਾਰ ਰਾਤ ਦੁਕਾਨ ਬੰਦ ਕਰ ਗਿਆ ਸੀ, ਅਤੇ ਸਵੇਰੇ 7:30 ਵਜੇ ਦੁਕਾਨ ਉਤੇ ਆਏ ਤਾਂ ਬਾਹਰ ਦੇ ਤਾਲੇ ਟੁੱਟੇ ਹੋਏ ਸੀ। ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਸਵੇਰੇ 3:30 ਵਜੇ ਦੇ ਕਰੀਬ ਇੱਕ ਨਕਾਬਪੋਸ਼ ਚੋਰ ਦੁਕਾਨ ਵਿੱਚ ਦਾਖਲ ਹੁੰਦਾ ਦਿਖਾਈ ਦੇ ਰਿਹਾ ਹੈ। ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਦੋ ਸ਼ੱਕੀਆਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here