ਕੋਟਕਪੂਰਾ ਪੁਲਿਸ ਵੱਲੋਂ ਸ਼ੱਕੀ ਦਹੀ ਦੇ ਪਨੀਰ ਬਰਾਮਦ/ ਸਿਹਤ ਵਿਭਾਗ ਦੀ ਮਦਦ ਫੜਿਆ 70 ਕਿੱਲੋ ਪਨੀਰ ਤੇ 30 ਕਿੱਲੋ ਦਹੀ

0
3

 

ਕੋਟਕਪੂਰਾ ਪੁਲਿਸ ਨੇ ਸਿਹਤ ਵਿਭਾਗ ਦੀ ਮਦਦ ਨਾਲ ਕਾਰਵਾਈ ਕਰਦਿਆਂ 70 ਕਿੱਲੋ ਪਨੀਰ ਅਤੇ 30 ਕਿੱਲੋ ਸ਼ੱਕੀ ਦਹੀ ਬਰਾਮਦ ਕੀਤੀ ਹੈ। ਵਿਭਾਗ ਨੇ ਦਹੀ ਦੇ ਪਨੀਰ ਦੇ ਸੈਂਪਲ ਲੈ ਕੇ ਲੈਬਾਰਟਰੀ ਚ ਜਾਂਚ ਲਈ ਭੇਜਿਆ ਗਿਆ ਹੈ ਅਤੇ ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਕਰਨ ਦੀ ਗੱਲ ਕਹੀ ਹੈ।  ਕੋਟਕਪੂਰਾ ਵਿੱਚ ਸਿਹਤ ਵਿਭਾਗ ਅਤੇ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ ਚੈਕਿੰਗ ਦੌਰਾਨ ਇੱਕ ਕਾਰ ਵਿੱਚੋਂ ਸ਼ੱਕੀ ਪਨੀਰ ਅਤੇ ਦਹੀ ਬਰਾਮਦ ਕੀਤਾ ਗਿਆ ਹੈ। ਸਿਹਤ ਵਿਭਾਗ ਦੀ ਟੀਮ ਨੇ ਮੌਕੇ ‘ਤੇ ਹੀ ਸੈਂਪਲ ਇਕੱਠੇ ਕਰਕੇ ਜਾਂਚ ਲਈ ਲੈਬ ਵਿੱਚ ਭੇਜ ਦਿੱਤੇ ਹਨ। ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਕਾਰਵਾਈ ਦੀ ਸੂਚਨਾ ਮਿਲਣ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਕਮਿਸ਼ਨਰ ਫਰੀਦਕੋਟ ਪੂਨਮਦੀਪ ਕੌਰ ਅਤੇ ਐਸਐਸਪੀ ਡਾ. ਪ੍ਰਗਿਆ ਜੈਨ ਸਮੇਤ ਹੋਰ ਆਲਾ ਅਧਿਕਾਰੀ ਥਾਣਾ ਸਿਟੀ ਪਹੁੰਚੇ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੁੱਧ ਅਤੇ ਉਸ ਨਾਲ ਬਣਨ ਵਾਲੀਆਂ ਹੋਰ ਵਸਤੂਆਂ ਵਿੱਚ ਹੋਣ ਵਾਲੀ ਮਿਲਾਵਟ ਖ਼ਿਲਾਫ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਦੁੱਧ, ਪਨੀਰ, ਦਹੀ ਅਤੇ ਦੇਸੀ ਘਿਓ ਦੀ ਸ਼ੁੱਧਤਾ ਬਾਰੇ ਜਾਗਰੂਕ ਕੀਤਾ ਗਿਆ।  ਹੁਣ ਇਸ ਮੁਹਿੰਮ ਦੇ ਅਗਲੇ ਪੜਾਅ ਤਹਿਤ ਮਿਲਾਵਟੀ ਵਸਤੂਆਂ ਤਿਆਰ ਕਰਨ ਅਤੇ ਵੇਚਣ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਇਸੇ ਤਹਿਤ ਅੱਜ ਸ਼ਾਮ ਸ਼ੱਕੀ ਹਾਲਾਤਾਂ ਵਿੱਚ ਇੱਕ ਕਾਰ ਵਿੱਚੋਂ ਤਕਰੀਬਨ 70 ਕਿਲੋ ਪਨੀਰ ਅਤੇ 30 ਕਿਲੋ ਦਹੀ ਬਰਾਮਦ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਸੈਂਪਲ ਲੈ ਕੇ ਲੈਬ ਵਿੱਚ ਜਾਂਚ ਲਈ ਭੇਜੇ ਗਏ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਿਲਾਵਟੀ ਵਸਤੂਆਂ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਦੁੱਧ ਅਤੇ ਉਸ ਨਾਲ ਬਣੀਆਂ ਮਿਲਾਵਟੀ ਵਸਤੂਆਂ ਕਾਰਨ ਇਮਾਨਦਾਰੀ ਨਾਲ ਕਾਰੋਬਾਰ ਕਰਨ ਵਾਲੇ ਲੋਕਾਂ ਦਾ ਧੰਦਾ ਵੀ ਪ੍ਰਭਾਵਿਤ ਹੁੰਦਾ ਹੈ, ਜਿਸਨੂੰ ਸਰਕਾਰ ਕਿਸੇ ਵੀ ਹਾਲਤ ਵਿੱਚ ਸਹਿਨ ਨਹੀਂ ਕਰੇਗੀ। ਉਨ੍ਹਾਂ ਲੋਕਾਂ ਨੂੰ ਵੀ ਇਸ ਮਾਮਲੇ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕੀਤੀ। ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ੱਕੀ ਪਨੀਰ ਅਤੇ ਦਹੀ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਜੇਕਰ ਲੈਬ ਰਿਪੋਰਟ ਵਿੱਚ ਕੋਈ ਕਮੀ ਪਾਈ ਗਈ ਤਾਂ ਸੰਬੰਧਿਤ ਵਿਅਕਤੀ ਖ਼ਿਲਾਫ ਫੂਡ ਸੇਫਟੀ ਐਕਟ ਅਧੀਨ ਅਦਾਲਤ ਵਿੱਚ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here