ਦਰਬਾਰ ਸਾਹਿਬ ’ਤੇ ਪਾਕਿਸਤਾਨੀ ਹਮਲੇ ਦੀ ਕੋਸ਼ਿਸ਼ ਦਾ ਮੁੱਦਾ ਗਰਮਾਇਆ/ ਹੈੱਡ ਗ੍ਰੰਥੀ ਗਿ. ਰਣਬੀਰ ਸਿੰਘ ਨੇ ਦਾਅਵੇ ਦਾ ਕੀਤਾ ਖੰਡਨ/ ਏਅਰ ਡਿਫੈਂਸ ਚੀਫ ਦੇ ਦਾਅਵੇ ਨੂੰ ਦੱਸਿਆ ਝੂਠਾ

0
13

ਭਾਰਤੀ ਫੌਜ ਵੱਲੋਂ ਗੁਆਢੀ ਮੁਲਕ ਪਾਕਿਸਤਾਨ ਦੇ ਦਰਬਾਰ ਸਾਹਿਬ ਤੇ ਹਮਲੇ ਦੀ ਕੋਸ਼ਿਸ਼ ਕੀਤੇ ਦਾਅਵੇ ਦਾ ਮੁੱਦਾ ਗਰਮਾ ਗਿਆ ਐ। ਫੌਜ ਦੇ ਇਸ ਦਾਅਵੇ ਦਾ ਸਿੱਖ ਆਗੂਆਂ ਵੱਲੋਂ ਖੰਡਨ ਕੀਤਾ ਜਾ ਰਿਹਾ ਐ। ਇਸੇ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨ ਰਘਬੀਰ ਸਿੰਘ ਨੇ ਵੀ ਇਸ ਦਾਅਵੇ ਨੂੰ ਝੂਠਾ ਕਰਾਰ ਦਿੱਤਾ ਐ। ਫੌਜ ਦੇ ਦਾਅਵੇ ਮੁਤਾਬਕ ਸ਼੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਦਰਬਾਰ ਸਾਹਿਬ ਵਿੱਚ ਏਅਰ ਡਿਫੈਂਸ ਗਨ ਲਗਾਉਣ ਦੀ ਇਜਾਜ਼ਤ ਦਿੱਤੀ ਸੀ, ਜਿਸ ਦਾ ਸਿੰਘ ਸਾਹਿਬ ਨੇ ਖੰਡਨ ਕੀਤਾ ਐ। ਇਸ ਬਾਰੇ ਪੁੱਛੇ ਜਾਣ ਤੇ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਭਾਰਤੀ ਫੌਜ ਵੱਲੋਂ ਉਨ੍ਹਾਂ ਦੇ ਨਾਲ ਕਿਸੇ ਵੀ ਤਰੀਕੇ ਦਾ ਕੋਈ ਰਾਬਤਾ ਕਾਇਮ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਉਸ ਸਮੇਂ ਉਹ ਵਿਦੇਸ਼ ਵਿੱਚ ਗਏ ਹੋਏ ਸਨ ਅਤੇ ਉਨ੍ਹਾਂ ਦੀ ਇਸ ਬਾਰੇ ਕਿਸੇ ਨਾਲ ਕੋਈ ਗੱਲ ਨਹੀਂ ਹੋਈ। ਉਨ੍ਹਾਂ ਸ਼੍ਰੋਮਣੀ ਕਮੇਟੀ ਤੋਂ ਇਸ ਦਾਅਵੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਐ। ਉਹਨਾਂ ਕਿਹਾ ਕਿ ਭਾਰਤੀ ਫੌਜ ਵੱਲੋਂ ਅਜਿਹਾ ਬਿਆਨ ਕਿਉਂ ਦਿੱਤਾ ਗਿਆ ਇਸ ਦੀ ਪੂਰੀ ਤਰੀਕੇ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ ਜਿੱਥੇ ਲੱਖਾਂ ਦੀ ਤਾਦਾਦ ਚ ਸੰਗਤਾਂ ਮੱਥਾ ਟੇਕਣ ਆਉਂਦੀਆਂ ਨੇ ਅਤੇ ਦਰਬਾਰ ਸਾਹਿਬ ਉੱਪਰ ਹਮਲਾ ਕਰਨ ਬਾਰੇ ਕੋਈ ਸੋਚ ਵੀ ਨਹੀਂ ਸਕਦਾ। ਫਿਰ ਵੀ ਇਸ ਤਰ੍ਹਾਂ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਸੱਚਾਈ ਸੰਗਤ ਸਾਹਮਣੇ ਆਉਣੀ ਚਾਹੀਦੀ ਐ।

LEAVE A REPLY

Please enter your comment!
Please enter your name here