ਜਲੰਧਰ ’ਚ ਵਿਆਹੁਤਾ ਵੱਲੋਂ ਜ਼ਹਿਰ ਖਾ ਕੇ ਖੁਦਕੁਸ਼ੀ/ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਚੁੱਕਿਆ ਖੌਫਨਾਕ ਕਦਮ

0
2

ਜਲੰਧਰ ਦੇ ਲਾਡੋਵਾਲੀ ਰੋਡ ‘ਤੇ ਸਥਿਤ ਅਰਜੁਨ ਨਗਰ ਵਿਖੇ ਇਕ ਵਿਆਹੁਤਾ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਹੈ। ਮ੍ਰਿਤਕਾ ਦੀ ਪਛਾਣ ਪੂਜਾ ਵਜੋਂ ਹੋਈ ਹੈ, ਜਿਸ ਦਾ ਵਿਆਹ ਅੰਮ੍ਰਿਤਸਰ ਵਿਖੇ ਹੋਇਆ ਸੀ। ਮ੍ਰਿਤਕਾ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਵੀਡੀਓ ਬਣਾਈ, ਜਿਸ ਵਿਚ ਉਹ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਜ਼ਹਿਰ ਨਿਗਲਣ ਦੀ ਗੱਲ ਕਹਿ ਰਹੀ ਹੈ। ਮ੍ਰਿਤਕਾ ਦੇ ਪਰਿਵਾਰ ਨੇ ਵੀ ਸਹੁਰਾ ਪਰਿਵਾਰ ਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾਏ ਹਨ। ਸਥਾਨਕ ਪੁਲਿਸ ਨੇ ਵਾਇਰਲ ਵੀਡੀਓ ਅਤੇ ਮਾਪਿਆਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦਾ ਪਿਤਾ ਰਮੇਸ਼ ਕਾਲੀਅਨ ਦੇ ਦੱਸਣ ਮੁਤਾਬਕ ਉਸਨੇ ਆਪਣੀ ਧੀ ਪੂਜਾ ਦਾ ਵਿਆਹ 18 ਅਪ੍ਰੈਲ, 2024 ਨੂੰ ਅੰਮ੍ਰਿਤਸਰ ਦੇ ਰਮੇਸ਼ ਨਗਰ ਦੇ ਰਹਿਣ ਵਾਲੇ ਆਰਮੀ ਕਲਰਕ ਹਰੀਸ਼ ਨਾਲ ਕੀਤਾ। ਉਸਨੇ ਦੋਸ਼ ਲਗਾਇਆ ਕਿ ਵਿਆਹ ਤੋਂ ਥੋੜ੍ਹੀ ਦੇਰ ਬਾਅਦ ਹੀ ਉਸਦੇ ਸਹੁਰੇ ਉਸਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਲੱਗ ਪਏ ਅਤੇ ਉਸਨੇ ਪੁਲਿਸ ਸ਼ਿਕਾਇਤ ਦਰਜ ਕਰਵਾਈ। ਉਸਦਾ ਜਵਾਈ ਹਰੀਸ਼ ਤਲਾਕ ਚਾਹੁੰਦਾ ਸੀ, ਪਰ ਉਸਦੀ ਧੀ ਇਸ ਲਈ ਤਿਆਰ ਨਹੀਂ ਸੀ, ਜਿਸ ਦੇ ਚਲਦਿਆਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਿਸ ਤੋ ਤੰਗ ਆ ਕੇ ਜ਼ਹਿਰ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ।
ਮੌਕੇ ਤੇ ਪਹੁੰਚੀ ਪੁਲਿਸ ਨੇ  ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਾਰਾਦਰੀ ਥਾਣੇ ਦੇ ਏਐਸਆਈ ਵਿਨੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਔਰਤ ਨੇ ਆਪਣੇ ਸਹੁਰਿਆਂ ਤੋਂ ਪਰੇਸ਼ਾਨ ਹੋ ਕੇ ਸ਼ੱਕੀ ਹਾਲਾਤਾਂ ਵਿੱਚ ਖੁਦਕੁਸ਼ੀ ਕਰ ਲਈ ਹੈ। ਉਹ ਮੌਕੇ ‘ਤੇ ਪਹੁੰਚੇ, ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਰੱਖ ਦਿੱਤਾ। ਉਹ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਢੁਕਵੀਂ ਕਾਰਵਾਈ ਕਰ ਰਹੇ ਹਨ।

 

LEAVE A REPLY

Please enter your comment!
Please enter your name here