ਪੰਜਾਬ ਸ੍ਰੀ ਅਕਾਲ ਤਖਤ ਵਿਖੇ ਮੰਗ ਪੱਤਰ ਦੇਣ ਪਹੁੰਚੇ ਗਿਆਨੀ ਗੋਹਰ/ ਗਿਆਨੀ ਰਘਬੀਰ ਸਿੰਘ ਨੂੰ ਤਲਬ ਕਰਨ ਦੀ ਕੀਤੀ ਮੰਗ/ ਐਸਜੀਪੀਸੀ ’ਤੇ ਇਲਜ਼ਾਮਾਂ ’ਤੇ ਚੁੱਕੇ ਸਵਾਲ By admin - February 23, 2026 0 4 Facebook Twitter Pinterest WhatsApp ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਨੇ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕਰ ਕੇ ਸਾਬਕਾ ਜਥੇਦਾਰ ਗਿਆਨੀ ਰਣਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਬਿਨਾਂ ਕਿਸੇ ਸਬੂਤਾਂ ਤੋਂ ਗੰਭੀਰ ਇਲਜ਼ਾਮ ਲਾਏ ਹਨ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ, ਇਸ ਲਈ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਉਨ੍ਹਾਂ ਦੀ ਜਵਾਬ-ਤਲਬੀ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲ ਵੀ ਨਿਸ਼ਾਨੇ ਸਾਧੇ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੌਜੂਦਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਉੱਤੇ ਕਈ ਸਵਾਲੀਆਂ ਨਿਸ਼ਾਨ ਖੜੇ ਕੀਤੇ ਗਏ ਸਨ। ਇਸੇ ਨੂੰ ਲੈ ਕੇ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਗੌਹਰ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਉਹਨਾਂ ਵੱਲੋਂ ਗਿਆਨੀ ਰਘਬੀਰ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਪੂਰਨ ਸਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰੋਪਰਟੀ ਦੀ ਜਾਂਚ ਕਰਨ ਵਾਸਤੇ ਕਿਹਾ ਗਿਆ। ਰਣਜੀਤ ਸਿੰਘ ਗੌਹਰ ਦਾ ਕਹਿਣਾ ਹੈ ਕਿ ਇਹਨਾਂ ਦੀ ਪ੍ਰੋਪਰਟੀ ਦੀ ਜਾਂਚ ਕੀਤੀ ਜਾਵੇ ਕਿਉਂਕਿ ਪੋਸ਼ ਇਲਾਕਿਆਂ ਦੇ ਵਿੱਚ ਉਹਨਾਂ ਦੀਆਂ ਕੋਠੀਆਂ ਹਨ ਅਤੇ ਜਥੇਦਾਰ ਦੀ ਪਦਵੀ ਤੇ ਰਹਿ ਕੇ ਇਹਨਾਂ ਕੋਲ ਕਿਸ ਤਰ੍ਹਾਂ ਇੰਨੇ ਪੈਸੇ ਇਕੱਤਰ ਹੋਏ ਇਸ ਦੀ ਜਾਣਕਾਰੀ ਜਰੂਰ ਦਿੱਤੀ ਜਾਵੇ। ਹਾਲਾਂਕਿ ਮੰਗ ਪੱਤਰ ਦੇਣ ਤੋਂ ਬਾਅਦ ਰਣਜੀਤ ਸਿੰਘ ਗੋਹਰ ਵੱਲੋਂ ਮੀਡੀਆ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜੇਕਰ ਉਹਨਾਂ ਕੋਲੋਂ ਪੁਖਤਾ ਸਬੂਤ ਹਨ ਤਾਂ ਉਹ ਵੀ ਕੌਮ ਦੇ ਅੱਗੇ ਪੇਸ਼ ਕੀਤੇ ਜਾਣ ਤਾਂ ਜੋ ਕਿ ਇਸਦਾ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕੱਢਿਆ ਜਾ ਸਕੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਦੇ ਇਲਜਾਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਅੰਤਰ ਕਮੇਟੀ ਵੱਲੋਂ ਗਿਆਨੀ ਤਕਬੀਰ ਸਿੰਘ ਨੂੰ 72 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਸੀ ਜਿਸ ਵਿੱਚ ਸਾਫ ਤੌਰ ਤੇ ਕਿਹਾ ਗਿਆ ਸੀ ਕਿ ਜੇਕਰ ਉਹਨਾਂ ਕੋਲ ਕੋਈ ਪੁਖਤਾ ਸਬੂਤ ਹਨ ਤਾਂ ਉਹ ਪੇਸ਼ ਕੀਤੇ ਜਾਣ ਉਹਤੇ ਇਹ ਦੂਸਰੇ ਪਾਸੇ ਗਿਆਨੀ ਰਘਬੀਰ ਸਿੰਘ ਵੱਲੋਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 72 ਘੰਟੇ ਦਾ ਅਲਟੀਮੇਟਮ ਦੇ ਸਿੱਖ ਕੌਮ ਦੇ ਸਨਮੁੱਖ ਸਾਰੇ ਦਸਤਾਵੇਜ ਦੇਣ ਦੀ ਗੱਲ ਕਹਿ ਦਿੱਤੀ ਗਈ ਹੈ ਅਤੇ ਗਿਆਨੀ ਰਣਜੀਤ ਸਿੰਘ ਨੇ ਇਸੇ ਆਧਾਰ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੱਤਰ ਦੇ ਕੇ ਗਿਆਨੀ ਰਣਬੀਰ ਸਿੰਘ ਨੂੰ ਤਲਬ ਕਰ ਕੇ ਉਨ੍ਹਾਂ ਤੋਂ ਸਬੂਤ ਮੰਗਣ ਦੀ ਗੱਲ ਕਹੀ ਗਈ ਹੈ।