ਫਤਹਿਗੜ੍ਹ ਸਾਹਿਬ ਅਦਾਲਤ ਅੱਗੇ ਵਕੀਲਾਂ ਦਾ ਧਰਨਾ/ ਕੰਮਕਾਜ ਠੱਪ ਰੱਖ ਕੇ ਕੀਤੀ ਨਾਅਰੇਬਾਜ਼ੀ

0
2

ਸ਼੍ਰੀ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਵਕੀਲਾਂ ਵੱਲੋਂ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਗਿਆ। ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਇਕੱਠਾ ਹੋਏ ਵਕੀਲਾ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ।  ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਅੱਜ ਸਮੁੱਚੇ ਵਕੀਲਾਂ ਵੱਲੋਂ ਹੜਤਾਲ ਸ਼ੁਰੂ ਕਰਦਿਆਂ ਸ੍ਰੀ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਕਾਰਨ ਜਿਲ੍ਹਾ ਅਦਾਲਤਾਂ ਦਾ ਕੰਮਕਾਜ ਪ੍ਰਭਾਵਿਤ ਹੋਇਆ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਵੀ ਝੱਲਣੀ ਪਈ। ਵਕੀਲਾਂ ਨੇ ਐਕਸ਼ਨ ਪਲਾਨ ਪਾਲਿਸੀ, ਐੱਲ ਏ ਡੀ ਸੀ ਪਾਲਿਸੀ ਅਤੇ ਪੇਂਡੂ ਖੇਤਰ ਵਿਚ ਅਦਾਲਤਾਂ ਸਥਾਪਤ ਕਰਨ ਦੇ ਫੈਸਲੇ ਦਾ ਵਿਰੋਧ ਕੀਤਾ।
ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗਗਨਦੀਪ ਸਿੰਘ ਵਿਰਕ ਅਤੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਇਹ ਨੋ ਵਰਕ ਦਾ ਮਤਾ 27 ਫਰਵਰੀ ਤੱਕ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ  ਨੋ ਵਰਕ ਦੇ ਮੁੱਖ ਮੁੱਦੇ ਵਿਚ ਐਕਸ਼ਨ ਪਲਾਨ ਪਾਲਿਸੀ ਨੂੰ ਰੱਦ ਕਰਵਾਉਣਾ, ਡੀਏਐੱਲਐੱਸ ਪਾਲਿਸੀ ਨੂੰ ਖ਼ਤਮ ਕਰਵਾਉਣਾ ਤੇ ਗ੍ਰਾਮ ਨਿਆਲਿਆ ਸਥਾਪਨਾ ਦੇ ਫੈਸਲੇ ਨੂੰ ਪੰਜਾਬ ਵਿਚ ਲਾਗੂ ਨਾ ਹੋਣ ਦੇਣਾ ਸ਼ਾਮਲ ਹਨ। ਇਸ ਤੋਂ ਇਲਾਵਾ ਹੋਰ ਮੰਗਾਂ ਵੀ ਵਕੀਲ ਭਾਈਚਾਰੇ ਵੱਲੋਂ ਰੱਖੀਆਂ ਗਈਆਂ ਹਨ, ਜਿਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪੂਰਾ ਕੀਤਾ ਜਾਵੇ।

LEAVE A REPLY

Please enter your comment!
Please enter your name here