ਪੰਜਾਬ ਪੰਜਾਬ ਸਰਕਾਰ ਦਾ ਨੀਲੇ ਕਾਰਡ ਧਾਰਕਾਂ ਨੂੰ ਤੋਹਫਾ/ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ/ 40 ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ By admin - February 23, 2026 0 4 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਲੱਖਾਂ ਪਰਿਵਾਰਾਂ ਲਈ ਨਵੀਂ ਸਕੀਮ ਦਾ ਐਲਾਨ ਕੀਤਾ ਹੈ। ਮੇਰੀ ਰਸੋਈ ਨਾਮ ਦੀ ਇਸ ਸਕੀਮ ਤਹਿਤ ਸਰਕਾਰ 40 ਲੱਖ ਪਰਿਵਾਰਾਂ ਨੂੰ ਫੂਡ ਕਿੱਟ ਮੁਹੱਈਆ ਕਰਵਾਉਣ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਸਹੂਲਤ ਖ਼ਾਸ ਤੌਰ ‘ਤੇ ਨੀਲੇ ਕਾਰਡ ਧਾਰਕ ਪਰਿਵਾਰਾਂ ਲਈ ਹੋਵੇਗੀ। ਉਨ੍ਹਾਂ ਦੇ ਮੁਤਾਬਕ ਇਸ ਕਿੱਟ ਦਾ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀ ਰਸੋਈ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਘਰੇਲੂ ਖ਼ਰਚ ਵਿੱਚ ਰਾਹਤ ਮਿਲ ਸਕੇ। ਕਿੱਟ ਵਿੱਚ ਕਣਕ ਦੇ ਨਾਲ 2 ਕਿਲੋ ਮਾਂਹ-ਛੋਲਿਆਂ ਦੀ ਦਾਲ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 2 ਕਿਲੋ ਖੰਡ, 1 ਕਿਲੋ ਸ਼ੁੱਧ ਲੂਣ ਅਤੇ 200 ਗ੍ਰਾਮ ਹਲਦੀ ਵੀ ਸ਼ਾਮਲ ਹੋਵੇਗੀ। ਰੋਜ਼ਾਨਾ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ 1 ਲੀਟਰ ਸਰੋਂ ਦਾ ਤੇਲ ਵੀ ਇਸ ਫੂਡ ਕਿੱਟ ਦਾ ਹਿੱਸਾ ਬਣਾਇਆ ਗਿਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇੱਕ ਵਾਰ ਵਿੱਚ ਤਿੰਨ ਮਹੀਨਿਆਂ ਦਾ ਸਮਾਨ ਦਿੱਤਾ ਜਾਵੇਗਾ, ਤਾਂ ਜੋ ਪਰਿਵਾਰਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ। ਉਨ੍ਹਾਂ ਇਹ ਵੀ ਦੱਸਿਆ ਕਿ ਪੁਰਾਣੀ ਸਕੀਮ ਜਾਰੀ ਰਹੇਗੀ ਅਤੇ ਨਵੀਂ ਯੋਜਨਾ ਉਸਦਾ ਪੂਰਨਕਰਮ ਹੋਵੇਗੀ। ਇਸ ਨਾਲ ਲਾਭਪਾਤਰੀਆਂ ਨੂੰ ਪਹਿਲਾਂ ਮਿਲ ਰਹੀਆਂ ਸਹੂਲਤਾਂ ‘ਚ ਕੋਈ ਕਮੀ ਨਹੀਂ ਆਏਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 6 ਮਾਰਚ ਤੋਂ 16 ਮਾਰਚ ਤੱਕ ਵਿਧਾਨਸਭਾ ਸੈਸ਼ਨ ਚੱਲੇਗਾ, ਜਿਸ ਦੌਰਾਨ ਵੱਖ-ਵੱਖ ਅਹਿਮ ਮਸਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਨੀਲੇ ਕਾਰਡ ਧਾਰਕਾਂ ਨੂੰ ਹੋਵੇਗਾ। ਇੱਕ ਵਾਰ ‘ਚ 3 ਮਹੀਨੇ ਦਾ ਸਮਾਨ ਦਿੱਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੁਰਾਣੀ ਸਕੀਮ ਜਾਰੀ ਰਹੇਗੀ। ਉਨ੍ਹਾਂ ਆਖਿਆ ਕਿ ਇਸ ਸਕੀਮ ਤਹਿਤ ਮਿਲਣ ਵਾਲੇ ਸਾਮਾਨ ਦਾ ਸਮੇਂ-ਸਮੇਂ ‘ਤੇ ਕੁਆਲਿਟੀ ਚੈੱਕ ਵੀ ਹੁੰਦਾ ਰਹੇਗਾ।